Breaking News ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਹਰਭਜਨ ਸਿੰਘ ਈ. ਟੀ. ਓ. ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟਹਾਈਕੋਰਟ ਦੇ ਨੋਟਿਸ ਨੇ ਪ੍ਰਸਿੱਧ ਕ੍ਰਿਕਟਰ ਮਹੇਂਦਰ ਸਿੰਘ ਧੋਨੀ ਦੀਆਂ ਮੁਸ਼ਕਲਾਂ ਵਿਚ ਕੀਤਾ ਵਾਧਾਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰਬੀ. ਸੀ. ਦੇ ਸਾਬਕਾ ਪ੍ਰੀਮੀਅਰ ਜੌਹਨ ਹੌਰਗਨ ਦੀ ਕੈਂਸਰ ਨਾਲ ਲੜਾਈ ਤੋਂ ਬਾਅਦ ਮੌਤ

ਬੱਕਰਿਆਂ ਦੀ ਨਿਲਾਮੀ ਮਾਮਲੇ ਵਿਚ ਡੀ. ਸੀ. ਨੇ ਕੀਤਾ ਜੂਨੀਅਰ ਸਹਾਇਕ ਨੂੰ ਮੁਅੱਤਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 12:55 PM

ਬੱਕਰਿਆਂ ਦੀ ਨਿਲਾਮੀ ਮਾਮਲੇ ਵਿਚ ਡੀ. ਸੀ. ਨੇ ਕੀਤਾ ਜੂਨੀਅਰ ਸਹਾਇਕ ਨੂੰ ਮੁਅੱਤਲ
ਹਿਮਾਚਲ : ਉੱਤਰ ਭਾਰਤ ਦੇ ਪ੍ਰਸਿੱਧ ਸਿੱਧਪੀਠ ਬਾਬਾ ਬਾਲਕ ਨਾਥ ਮੰਦਰ ‘ਚ ਬੱਕਰਿਆਂ ਦੀ ਨਿਲਾਮੀ ਦੀ ਜਾਂਚ ਦੇ ਪਹਿਲੇ ਹੀ ਦਿਨ ਨਿਲਾਮੀ ਕਰਨ ਵਾਲੇ ਜੂਨੀਅਰ ਸਹਾਇਕ ਮਨੋਜ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜਿ਼ਲ੍ਹੇ ਦੇ ਡੀ. ਸੀ .ਅਮਰਜੀਤ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕਰਮਚਾਰੀ ਨੂੰ ਮੁਅੱਤਲ ਕਰਕੇ ਟਰੱਸਟ ਦੇ ਸਕੂਲ ਨਾਲ ਅਟੈਚ ਕਰ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਤਫ਼ਤੀਸ਼ੀ ਅਫ਼ਸਰ ਤਹਿਸੀਲਦਾਰ ਬੜਸਰ ਧਰਮਪਾਲ ਨੇਗੀ ਨੇ ਮੰਦਰ ਕੰਪਲੈਕਸ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਨੇ ਕਰੀਬ ਤਿੰਨ ਘੰਟੇ ਮੰਦਰ ਟਰੱਸਟ ਦੇ ਦਫ਼ਤਰ ਵਿੱਚ ਰਿਕਾਰਡ ਦੀ ਜਾਂਚ ਕੀਤੀ । ਜਾਂਚ ਵਿੱਚ ਪਤਾ ਲੱਗਿਆ ਹੈ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਵਿੱਚ 31 ਬੱਕਰਿਆਂ ਦੀ ਨਿਲਾਮੀ ਹੋਈ ਸੀ । ਡੀ. ਸੀ. ਨੇ ਕਿਹਾ ਕਿ ਇਸ ਫੁਟੇਜ ਨੂੰ ਜਾਂਚ ਦਾ ਆਧਾਰ ਬਣਾਇਆ ਜਾਵੇਗਾ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਡੀ. ਵੀ. ਆਰ. ਨੂੰ ਵੀ ਜਾਂਚ ਵਿੱਚ ਸਬੂਤ ਵਜੋਂ ਸ਼ਾਮਲ ਕੀਤਾ ਜਾਵੇਗਾ । ਡੀ. ਸੀ. ਹਮੀਰਪੁਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਕਈ ਸੂਤਰਾਂ ਅਤੇ ਕਈ ਧਿਰਾਂ ਤੋਂ ਸੂਚਨਾ ਮਿਲੀ ਸੀ ਕਿ ਬਾਬਾ ਬਾਲਕ ਨਾਥ ਮੰਦਰ ਵਿੱਚ ਬੱਕਰਿਆਂ ਦੀ ਨਿਲਾਮੀ ਲਈ ਬਣਾਈ ਕਮੇਟੀ ਨੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ । ਕਰਮਚਾਰੀ ਨੇ ਬੱਕਰਿਆਂ ਨੂੰ ਬਹੁਤ ਘੱਟ ਕੀਮਤ ‘ਤੇ ਨਿਲਾਮ ਕਰ ਦਿੱਤਾ । ਜਦੋਂ ਕਿ ਇਸ ਕਰਮਚਾਰੀ ਨੂੰ ਵੇਚਣ ਦਾ ਅਧਿਕਾਰ ਨਹੀਂ ਸੀ ਅਤੇ ਉਸ ਕਰਮਚਾਰੀ ਨੇ ਨਿਲਾਮੀ ਦੀ ਪ੍ਰਕਿਰਿਆ ਵੀ ਪੂਰੀ ਨਹੀਂ ਕੀਤੀ ਸੀ । ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਕਿ ਮੰਦਰ ਵਿੱਚ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਐਸ. ਡੀ. ਐਮ. ਨੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਦੌਰਾਨ ਮੁਲਾਜ਼ਮ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਹੋਰ ਅਧਿਕਾਰੀ ਜਾਂ ਕਰਮਚਾਰੀ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ ।



Scroll to Top