ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੇ ਕੀਤਾ ਹੜਤਾਲ ਦਾ ਐਲਾਨ

ਦੁਆਰਾ: News ਪ੍ਰਕਾਸ਼ਿਤ :Wednesday, 21 June, 2023, 08:05 PM

ਹੜਤਾਲ ਦੇ ਚਲਦੇ ਸਬ ਰਜਿਸਟਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦਾ ਕੰਮ ਕੀਤਾ ਬੰਦ
– ਵਿਜੀਲੈਂਸ ਦੇ ਪੱਤਰ ਦੇ ਵਿਰੋਧ ਵਿੱਚ ਉਤਰੇ ਤਹਿਸੀਲਦਾਰ
ਪਟਿਆਲਾ, 21 ਜੂਨ :
ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਅੱਜ ਅਚਾਨਕ ਹੜਤਾਲ ਦਾ ਐਲਾਨ ਕਰਦੇ ਹੋਏ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ। ਉੱਥੇ ਤਹਿਸੀਲ ਦਫ਼ਤਰ ਵਿੱਚ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ, ਜਿਸਦੇ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਚੁਕਣੀ ਪਈ ਅਤੇ ਉਨ੍ਹਾਂ ਨੂੰ ਬਿਨਾ ਕੰਮ ਕਰਵਾਏ ਹੀ ਵਾਪਸ ਜਾਣਾ ਪਿਆ।
ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਵਿਜੀਲੈਂਸ ਦਾ ਇੱਕ ਪੱਤਰ ਵਾਇਰਲ ਹੋ ਰਿਹਾ ਸੀ, ਜਿਸ ਵਿੱਚ ਪ੍ਰਦੇਸ਼ ਭਰ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਕੋਲ ਕੰਮ ਕਰਵਾਉਣ ਵਾਲੇ ਕਰੀਬ 47 ਪ੍ਰਾਈਵੇਟ ਵਿਅਕਤੀਆਂ ਦੇ ਨਾਮ ਨਸ਼ਰ ਕਰਕੇ ਉਨ੍ਹਾਂ ‘ਤੇ ਲੋਕਾਂ ਦਾ ਕੰਮ ਕਰਨ ਦੇ ਬਲਦੇ ਵਿੱਚ ਰਿਸਵਤ ਲੈਣ ਦਾ ਦੋਸ਼ ਲਗਾਇਆ ਗਿਆ, ਜਿਸਦੇ ਵਿਰੋਧ ਵਿੱਚ ਪ੍ਰਦੇਸ਼ ਭਰ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਬੁੱਧਵਾਰ ਨੂੰ ਅਚਾਨਕ ਹੜਤਾਲ ਦਾ ਐਲਾਨ ਕਰ ਦਿਤਾ, ਜਿਸਦੇ ਬਾਅਦ ਤਹਿਸੀਲ ਅਤੇ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪਬਲਿਕ ਡੀਲਿੰਗ ਦਾ ਕੰਮ ਪੂਰਨ ਤੌਰ ‘ਤੇ ਬੰਦ ਕਰ ਦਿੰਤਾ ਗਿਆ।
ਤਹਿਸੀਲਦਾਰਾਂ ਵੱਲੋਂ ਹੜਤਾਲ ਦੇ ਐਲਾਨ ਦੇ ਬਾਅਦ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟਰੀ ਦਾ ਕੰਮ ਪੂਰਨ ਤੌਰ ‘ਤੇ ਬੰਦ ਕਰ ਦਿੱਤਾ ਗਿਆ। ਜਾਣਕਾਰੀ ਦੇ ਅਨੁਸਾਰ 120 ਵਿਅਕਤੀਆਂ ਨੇ ਪ੍ਰਾਪਰਟੀ ਦੀ ਰਜਿਸਟਰੀ ਕਰਵਾਉਣ ਦੇ ਲਈ ਆਨਲਾਈਨ ਅਪਾਈਟਮੈਂਟ ਲੈ ਰਖੀ ਸੀ ਪਰ ਹੜਤਾਲ ਦੇ ਕਾਰਨ ਰਜਿਸਟਰੀ ਨਹੀਂ ਕਰਵਾ ਸਕੇ। ਦੇਖਿਆ ਜਾਵੇ ਤਾਂ ਹੜਤਾਲ ਦੇ ਕਾਰਨ ਸਰਕਾਰੀ ਖਜਾਨੇ ਨੂੰ ਕਰੀਬ ਸਤ ਲੱਖ ਰੁਪਏ ਦਾ ਨੁਕਸਾਨ ਹੋਇਆ। ਅਜਿਹਾ ਹੀ ਹਾਲ ਤਹਿਸੀਲਦਾਰ ਦਫ਼ਤਰ ਦਾ ਰਿਹਾ। ਤਹਿਸੀਲਦਾਰ ਨਾ ਹੋਣ ਦੇ ਕਾਰਨ ਦਫ਼ਤਰ ਵਿੱਚ ਪਬਲਿਕ ਡੀਲਿੰਗ ਦੇ ਹੋਰ ਕੰਮ ਬੰਦ ਰਹੇ।