Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਬਣੀ ਕੈਨੇਡਾ ਦੀ ਫ਼ੈਡਰਲ ਪੁਲਸ ਅਫ਼ਸਰ

ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਬਣੀ ਕੈਨੇਡਾ ਦੀ ਫ਼ੈਡਰਲ ਪੁਲਸ ਅਫ਼ਸਰ

ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਬਣੀ ਕੈਨੇਡਾ ਦੀ ਫ਼ੈਡਰਲ ਪੁਲਸ ਅਫ਼ਸਰ
ਮਾਨਸਾ : ਪੰਜਾਬ ਦੇ ਜਿ਼ਲਾ ਮਾਨਸਾ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਕੈਨੇਡਾ ਦੀ ਫ਼ੈਡਰਲ ਪੁਲਿਸ ਅਫ਼ਸਰ ਬਣ ਕੇ ਜਿਥੇ ਅਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ, ਉਥੇ ਉਸ ਨੇ ਮਾਨਸਾ ਜ਼ਿਲ੍ਹੇ ਨੂੰ ਚਾਰ ਚੰਨ ਲਾਏ ਨੇ। ਛੋਟੀ ਉਮਰੇ ਸਖ਼ਤ ਮਿਹਨਤ ਕਰਨ ਵਾਲੀ ਕਿਰਨਜੀਤ ਕੌਰ ਨੇ 5 ਸਾਲ ਕਰਨਲ ਡਿਗਰੀ ਕਾਲਜ ਚੂਲੜ ਵਿਖੇ ਪ੍ਰੋਫ਼ੈਸਰ ਵਜੋਂ ਵੀ ਅਪਣੀਆਂ ਸੇਵਾਵਾਂ ਨਿਭਾਈਆਂ।ਕਿਰਨਜੀਤ ਕੌਰ ਪੁੱਤਰੀ ਲਾਭ ਸਿੰਘ ਨੇ 2014 ਵਿਚ ਕੈਨੇਡੀਅਨ ਪਰਮਾਨੈਂਟ ਰੈਜੀਡੈਂਸੀ ਤੌਰ ’ਤੇ ਚਲੇ ਗਏ । ਕੈਨੇਡਾ ਰਹਿੰਦਿਆਂ ਉਨ੍ਹਾਂ ਨੇ ਬਹੁਤ ਸੰਘਰਸ਼ ਕੀਤਾ। 2019 ’ਚ ਕਰਕਸ਼ਨਲ ਆਫ਼ੀਸਰ ਵਜੋਂ ਭਰਤੀ ਹੋ ਕੇ 5 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ। ਸਾਲ 2024 ਦੌਰਾਨ ਰੋਇਲ ਕੈਨੇਡੀਅਨ ਮਾਊਂਟਰ ਪੁਲਿਸ ਵਿਚ ਭਰਤੀ ਹੋ ਕੇ ਫ਼ੈਡਰਲ ਪੁਲਿਸ ਅਫ਼ਸਰ ਬਣੇ।ਉਨ੍ਹਾਂ ਅਪਣੀ ਮਿਹਨਤ ਪਿਛੇ ਜਿਥੇ ਅਪਣੇ ਮਾਪਿਆਂ, ਨਾਨਕਿਆਂ ਨੂੰ ਇਸ ਦਾ ਸਿਹਰਾ ਦਿੰਦੀ ਹੈ, ਉਥੇ ਉਨ੍ਹਾਂ ਦੇ ਘਰਾਂ ਵਿਚੋਂ ਮਾਮੇ ਦੇ ਬੇਟੇ ਡਾ.ਹਜ਼ੂਰ ਸਿੰਘ ਪ੍ਰੋਫ਼ੈਸਰ ਅਤੇ ਹੈੱਡ ਡਿਪਾਰਟਮੈਂਟ ਆਫ਼ ਇੰਜੀਨੀਅਰਿੰਗ ਤਲਵੰਡੀ ਸਾਬੋ ਦਾ ਵੀ ਵਿਸ਼ੇਸ਼ ਧਨਵਾਦ ਕਰਦੀ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਉੱਚ ਪੱਧਰ ਦੀ ਤਲੀਮ ਦੌਰਾਨ ਗਾਈਡ ਕੀਤਾ । ਕਿਰਨਜੀਤ ਕੌਰ ਦਾ 2020 ਵਿਚ ਵਿਆਹ ਹੋਇਆ ਅਤੇ 2021 ਵਿਚ ਉਹ ਪਤੀ ਨੂੰ ਵੀ ਕੈਨੇਡਾ ਲੈ ਗਈ। ਕੈਨੇਡਾ ਰਹਿੰਦਿਆਂ ਨਾਲ ਨਾਲ ਉਨ੍ਹਾਂ ਨੇ ਅਪਣੀਆਂ ਪ੍ਰਵਾਰਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ । ਉਨ੍ਹਾਂ ਨੇ ਅਪਣੀਆਂ ਦੋਹਾਂ ਭੈਣਾਂ ਨੂੰ ਗਾਈਡ ਕਰਦਿਆਂ ਕੈਨੇਡਾ ਵਿਖੇ ਅਧਿਆਪਕ ਦੇ ਯੋਗ ਬਣਾਇਆ। ਇਲਾਕੇ ਭਰ ਵਿਚ ਖ਼ੁਸ਼ੀ ਹੈ ਕਿ ਝੁਨਿਰ ਵਰਗੇ ਕਸਬੇ ਵਿਚੋਂ ਉਠ ਕੇ ਉਨ੍ਹਾਂ ਨੂੰ ਕੈਨੇਡਾ ਵਿਚ ਵੱਡੇ ਪੁਲਿਸ ਅਧਿਕਾਰੀ ਵਜੋਂ ਅਪਣਾ ਸਫ਼ਰ ਸ਼ੁਰੂ ਕੀਤਾ ।

Advertisement
Advertisement
Advertisement
Advertisement
Scroll to Top