Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਏ. ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ

ਡੀ. ਏ. ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ

ਡੀ. ਏ. ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ
ਕਿਹਾ, ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਭੁਨਰਹੇੜੀ/ਪਟਿਆਲਾ : ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ. ਏ. ਪੀ. ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁਨੱਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਬੈਠਕਾਂ ਕੀਤੀਆਂ । ਮੀਟਿੰਗ ਵਿੱਚ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ । ਮੀਟਿੰਗ ਉਪਰੰਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤਰ ਦੇਵੀਗੜ੍ਹ ਅਤੇ ਡਕਾਲਾ ਵਿਖੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਵੀ ਚੈੱਕ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖਾਦ ਸਮੱਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵੇਚੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਟੀਮ ਵੱਲੋਂ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਡੀ. ਏ. ਪੀ. ਖਾਦ ਦੇ ਭੰਡਾਰ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਖਾਦ ਵਿਕਰੇਤਾ ਵੱਲੋਂ ਖਾਦ ਜਮ੍ਹਾਂ ਕੀਤੀ ਜਾਂਦੀ ਹੈ ਜਾਂ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਮੀਟਿੰਗ ਅਤੇ ਦੁਕਾਨਾਂ ਦੀ ਚੈਕਿੰਗ ਦੌਰਾਨ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ , ਡਾ. ਵਿਮਲਪ੍ਰੀਤ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਰੰਧਾਵਾ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top