Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਰਾਜ ਪੱਧਰੀ ਖੇਡਾਂ ’ਚ ਮੁੜ ਚਮਕਿਆ ਮਲਟੀਪਰਪਜ ਸਕੂਲ

ਦੁਆਰਾ: Punjab Bani ਪ੍ਰਕਾਸ਼ਿਤ :Monday, 18 November, 2024, 11:52 AM

ਰਾਜ ਪੱਧਰੀ ਖੇਡਾਂ ’ਚ ਮੁੜ ਚਮਕਿਆ ਮਲਟੀਪਰਪਜ ਸਕੂਲ
– ਮਲਟੀਪਰਪਜ ਸਕੂਲ ਦੇ ਖਿਡਾਰੀਆਂ ਨੇ ਜਿੱਤੇ 12 ਮੈ਼ਡਲ
– ਤਿੰਨ ਗੋਲਡ ਮੈਡਲਾਂ ਸਮੇਤ ਜਿੱਤੇ ਕੁੱਲ 12 ਮੈਡਲ
ਪਟਿਆਲਾ : 68ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀਆਂ ਨੇ ਤਿੰਨ ਗੋਲਡ ਮੈਡਲਾਂ ਸਮੇਤ ਕੁੱਲ 12 ਮੈਡਲ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸ਼ਹਿਰ ਦਾ ਨਾਮ ਚਮਕਾਇਆ ਹੈ। ਦੱਸਣਯੋਗ ਹੈ ਕਿ ਗੁਰੂ ਕੀ ਨਗਰੀ ਤਲਵੰਡੀ ਸਾਬੋ (ਬਠਿੰਡਾ) ਵਿਖੇ ਪਿਛਲੇ ਦਿਨੀ ਪੰਜਾਬ ਸਟੇਟ ਪੱਧਰੀ ਬਾਕਸਿੰਗ ਮੁਕਾਬਲੇ ਆਯੋਜਿਤ ਕੀਤੇ ਗਏ, ਜਿਸ ਵਿੱਚ ਮਲਟੀਪਰਪਜ਼ ਸਕੂਲ ਦੇ ਬੌਕਸਿੰਗ ਵਿੰਗ ਦੇ ਖਿਡਾਰੀਆਂ ਨੇ ਪ੍ਰਿੰਸੀਪਲ ਵਿਜੈ ਕਪੂਰ ਦੀ ਰਹਿਨੁਮਾਈ ਹੇਠ ਅਤੇ ਕੋਚ ਗੁਰਵਿੰਦਰ ਸਿੰਘ ਸੰਧੂ, ਕੋਚ ਵਿਕਰਮਜੀਤ ਸਿੰਘ ਅਤੇ ਕੋਚ ਅਨਿਲ ਕੁਮਾਰ ਦੀ ਯੋਗ ਅਗਵਾਈ ਹੇਠ ਅੰਡਰ-14 ਗੁਰਵਿੰਦਰ ਸਿੰਘ, ਅਮਿਤਪਾਲ ਅਤੇ ਅਜੈ ਪਾਲ ਨੇ ਗੋਲਡ ਮੈਡਲ ਪ੍ਰਾਪਤ ਕੀਤੇ । ਇਸ ਤੋਂ ਇਲਾਵਾ ਅੰਡਰ-17 ਅਤੇ ਅੰਡਰ-19 ਵਿੱਚ ਸਿਲਵਰ 4 ਅਤੇ 5 ਬਰੌਂਜ ਮੈਡਲ ਹਾਸਲ ਕੀਤੇ ਹਨ । ਜ਼ਿਕਰਯੋਗ ਹੈ ਕਿ ਮਲਟੀਪਰਪਜ਼ ਸਕੂਲ ਦੇ ਬੌਕਸਿੰਗ ਟ੍ਰੇਨਿੰਗ ਸੈਂਟਰ ਦੇ 4 ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਅਤੇ 1 ਸਿਲਵਰ ਮੈਡਲ ਜਿੱਤਣ ਵਿੱਚ ਸਫਲਤਾ ਹਾਸਲ ਕੀਤੀ ਹੈ । ਇਸ ਮੌਕੇ ਪੰਜਾਬ ਬੌਕਸਿੰਗ ਐਸੋਸ਼ੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ (ਆਈ. ਜੀ.) ਅੰਤਰ ਰਾਸ਼ਟਰੀ ਮੁੱਕੇਬਾਜ਼ ਅਤੇ ਜਨਰਲ ਸਕੱਤਰ ਸੰਤੋਸ਼ ਦੱਤਾ ਨੇ ਉਚੇਚੇ ਤੌਰ ’ਤੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ । ਸਕੂਲ ਪਹੁੰਚਣ ’ਤੇ ਇਨ੍ਹਾਂ ਖਿਡਾਰੀਆਂ ਦਾ ਪ੍ਰਿੰਸੀਪਲ ਵਿਜੈ ਕਪੂਰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕੋਚ ਅਮਰਜੋਤ ਸਿੰਘ, ਹਰਦੀਪ ਕੌਰ, ਦਿਨੇਸ਼, ਰਵਿੰਦਰ ਕੌਰ, ਹਰਪ੍ਰੀਤ ਕੌਰ, ਰਵਿੰਦਰ ਸਿੰਘ, ਜਪਇੰਦਰ ਪਾਲ ਸਿੰਘ, ਰਣਜੀਤ ਸਿੰਘ ਬੀਰੋਕੇ, ਜਤਿੰਦਰਪਾਲ ਸਿੰਘ ਤੇ ਸ਼ਰਨਜੋਤ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜਰ ਸਨ ।



Scroll to Top