ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਹੋਵੇਗੀ 17 ਨੂੰ ਰਿਲੀਜ਼

ਦੁਆਰਾ: Punjab Bani ਪ੍ਰਕਾਸ਼ਿਤ :Monday, 18 November, 2024, 01:19 PM

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਹੋਵੇਗੀ 17 ਨੂੰ ਰਿਲੀਜ਼
ਮੁੰਬਈ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਹਰੀ ਝੰਡੀ ਮਿਲ ਗਈ ਹੈ । ਪਹਿਲਾਂ 6 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਵਾਲੀ ਇਸ ਦੀ ਫਿਲਮ ਦੀ ਹੁਣ ਨਵੀਂ ਰਿਲੀਜ਼ ਮਿਤੀ ਸਾਹਮਣੇ ਆ ਗਈ ਹੈ। ਇਸ ਸੰਬੰਧੀ ਜਾਣਕਾਰੀ ਖੁਦ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਉਤੇ ਸਾਂਝੀ ਕੀਤੀ ਹੈ।ਫਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ । ਆਪਣੀ ਫਿਲਮ ਦੇ ਪੋਸਟਰ ਦੇ ਨਾਲ ਅਦਾਕਾਰਾ ਨੇ ਇੰਸਟਾਗ੍ਰਾਮ ਉਤੇ ਫਿਲਮ ਦੀ ਨਵੀਂ ਰਿਲੀਜ਼ ਮਿਤੀ ਸਾਂਝੀ ਕੀਤੀ ਅਤੇ ਲਿਖਿਆ ਕਿ 17 ਜਨਵਰੀ 2025 ਨੂੰ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ ਦੀ ਮਹਾਂਕਾਵਿ ਗਾਥਾ ਅਤੇ ਉਹ ਪਲ ਜਿਸਨੇ ਭਾਰਤ ਦੀ ਕਿਸਮਤ ਨੂੰ ਬਦਲ ਦਿੱਤਾ। ਐਮਰਜੈਂਸੀ-ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ ।