"ਸਾਂਸ” ਪ੍ਰੋਗਰਾਮ ਤਹਿਤ ਬੱਚਿਆਂ ਵਿੱਚ ਨਿਮੋਨੀਆਂ ਦੀ ਜਲਦ ਜਾਂਚ ਸਬੰਧੀ ਬੀਮਾਰੀ ਦੀ ਜਾਗਰੂਕਤਾ ਲਈ ਸਿਵਲ ਸਰਜਨ ਪਟਿਆਲਾ ਵੱਲੋਂ ਪੋਸਟਰ ਕੀਤਾ ਗਿਆ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Monday, 18 November, 2024, 03:56 PM

“ਸਾਂਸ” ਪ੍ਰੋਗਰਾਮ ਤਹਿਤ ਬੱਚਿਆਂ ਵਿੱਚ ਨਿਮੋਨੀਆਂ ਦੀ ਜਲਦ ਜਾਂਚ ਸਬੰਧੀ ਬੀਮਾਰੀ ਦੀ ਜਾਗਰੂਕਤਾ ਲਈ ਸਿਵਲ ਸਰਜਨ ਪਟਿਆਲਾ ਵੱਲੋਂ ਪੋਸਟਰ ਕੀਤਾ ਗਿਆ ਜਾਰੀ
ਪਟਿਆਲਾ : ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਛਾਣ ਕਰਕੇ ਉਨ੍ਹਾ ਦੇ ਤੁਰੰਤ ਇਲਾਜ਼ ਲਈ “ਸਾਂਸ” ਪ੍ਰੋਗਰਾਮ ਤਹਿਤ ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕਾਂਸਲ ਅਤੇ ਜਿਲ਼ਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਅਤੇ ਸਿਹਤ ਅਧਿਕਾਰੀਆਂ ਵਲੋਂ ਵੱਲੋਂ ਸਾਂਸ਼ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਪੋਸਟਰ ਜਾਰੀ ਕੀਤਾ ਗਿਆ।ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇਂ ਕਿਹਾ ਕਿ ਪੰਜਾਬ ਰਾਜ ਵਿਚ “ਸਾਂਸ” (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ 0 ਤੋਂ 5 ਸਾਲ ਤੱਕ ਦੇ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਨਿਮੋਨੀਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ, ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ਼ ਵਿਚ ਸਮਾਂ ਨਾ ਗਵਾ ਕੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਵਿਚ ਸੰਪਰਕ ਕੀਤਾ ਜਾਵੇ। ਇਸ ਮੋਕੇ ਸਿਵਲ ਸਰਜਨ ਵੱਲੋਂ ਵੱੱਖ-ਵੱਖ ਬਲਾਕਾਂ ਵਿੱਚ ਮਾਸ ਮੀਡੀਆ ਵਿੰਗ ਅਤੇ ਫੀਲਡ ਸਟਾਫ ਨੂੰ ਨਿਰੰਤਰ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ ਗਈ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਅਤੇ ਨਵਜੰਮਿਆ ਬੱਚਿਆ ਦੀ ਸਾਂਭ-ਸੰਭਾਲ ਵਾਰੇ ਜਾਣਕਾਰੀ ਮੁੱਹਈਆ ਕਰਵਉਣ ਦਾ ਵੀ ਆਦੇਸ਼ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾਕੇ ਸਰਵੇ ਕੀਤਾ ਜਾਵੇਗਾ,ਤਾਂ ਜੋ ਬੱਚਿਆਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ ।
ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇਂ ਦੱਸਿਆ ਕਿ ਇਹ ਮੁਹਿੰਮ 28 ਫਰਵਰੀ ਤੱਕ ਚਲਾਈ ਜਾਵੇਗੀ । ਉਨ੍ਹਾਂ ਸਿਹਤ ਸੰਸਥਾਵਾਂ ਵਿਖੇ ਤਾਇਨਾਤ ਏ. ਐਨ. ਐਮ. ਅਤੇ ਨਰਸਿੰਗ ਸਟਾਫ ਨੂੰ ਨਵਜਾਤ ਬੱਚਿਆਂ ਦੇ ਨਾਲ-ਨਾਲ ਹਸਪਤਾਲ ਵਿੱਚ ਟੀਕਾਕਰਨ ਲਈ ਆਉਣ ਵਾਲੇ ਬੱਚਿਆ ਦੇ ਆਕਸੀਜਨ ਲੈਵਲ ਅਤੇ ਸਿਹਤ ਜਾਂਚ ਕਰਨ ਦੀ ਹਦਾਇਤ ਵੀ ਕੀਤੀ । ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ, ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ. ਸੀ. ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ ਇਸਦੇ ਨਾਲ ਹੀ ਸਮੇਂ ਸਿਰ ਬੱਚੇ ਦੀ ਸਿਹਤ ਦਾ ਨਿਰੀਖਣ ਵੀ ਜ਼ਰੂਰੀ ਹੈ। ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੇਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋ ਪੋਸਟਰ ਰਲੀਜ ਕਰਨ ਮੋਕੇ ਸਹਾਇਕ ਸਿਵਲ ਸਰਜਨ ਡਾ.ਰਚਨਾ, ਸਹਾਇਕ ਜਿਲਾ ਸਿਹਤ ਅਫਸਰ ਡਾ. ਐਸ. ਜੇ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ, ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ,ਜਿਲਾ ਬੀ. ਸੀ. ਸੀ ਕੁਆਰਡੀਨੇਟਰ ਜਸਬੀਰ ਕੋਰ,ਕੁਲਦੀਪ ਕੌਰ ਸਿਹਤ ਸੁਪਰਵਾਈਜਰ ਗੀਤਾ ਰਾਣੀ ਕੰਮਪਿਊਟਰ ਅਪਰੇਟਰ ਅਤੇ ਬਿੱਟੂ ਹਾਜਿਰ ਸਨ ।