Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ : ਭੁੰਦੜ

ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ : ਭੁੰਦੜ

ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ : ਭੁੰਦੜ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਪੰਜਾਬ ਦੇ ਵੱਖ ਵੱਖ ਮੁੱਦਿਆਂ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਚਰਚਾ ਕੀਤੀ ਗਈ । ਇਸ ਮੀਟਿੰਗ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕੀਤੀ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ ਹੈ । ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ `ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਤੇ ਬਾਕੀ ਮੈਂਬਰਾਂ ਨਾਲ ਵੀ ਚਰਚਾ ਕੀਤੀ ਜਾਵੇਗੀ । ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ । ਬੈਠਕਾਂ ਮਗਰੋਂ ਹੀ ਫੈਸਲਾ ਲਿਆ ਜਾਵੇਗਾ। ਫਿਲਹਾਲ ਵਰਕਿੰਗ ਕਮੇਟੀ ’ਚ ਸੁਖਬੀਰ ਸਿੰਘ ਬਾਦਲ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਹੁਣ ਜ਼ਿਲ੍ਹਾ ਤੇ ਹਲਕੇ ਪੱਧਰ ਦੀਆਂ ਮੀਟਿੰਗਾ ਹੋਣਗੀਆਂ। ਸਾਰੇ ਅਹੁਦੇਦਾਰਾਂ ਦੀ ਰਾਏ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਮਤੇ ਵੀ ਪਾਏ ਗਏ। ਜਿਨ੍ਹਾਂ ’ਚ ਚੰਡੀਗੜ੍ਹ ’ਤੇ ਮਤਾ, ਮੰਡੀਆਂ ’ਤੇ ਮਤਾ ਅਤੇ ਯੂਨੀਵਰਸਿਟੀ ’ਤੇ ਮਤਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ’ਤੇ ਵੀ ਮਤਾ ਪਾਇਆ ਗਿਆ ਹੈ । ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਵੀ ਚਰਚਾ ਕੀਤੀ ਗਈ ।

Advertisement
Advertisement
Advertisement
Advertisement
Scroll to Top