Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤਾਂ ਵਿੱਚ ਬਚੀ ਪਰਾਲੀ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ ਅਤੇ ਕਿਸੇ ਵੀ ਕੀਮਤ ‘ਤੇ ਹੁਣ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਐਸ. ਡੀ. ਐਮ. ਸੂਬਾ ਸਿੰਘ

ਖੇਤਾਂ ਵਿੱਚ ਬਚੀ ਪਰਾਲੀ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ ਅਤੇ ਕਿਸੇ ਵੀ ਕੀਮਤ ‘ਤੇ ਹੁਣ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਐਸ. ਡੀ. ਐਮ. ਸੂਬਾ ਸਿੰਘ

ਖੇਤਾਂ ਵਿੱਚ ਬਚੀ ਪਰਾਲੀ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ ਅਤੇ ਕਿਸੇ ਵੀ ਕੀਮਤ ‘ਤੇ ਹੁਣ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਐਸ. ਡੀ. ਐਮ. ਸੂਬਾ ਸਿੰਘ
ਲਹਿਰਾ/ਸੰਗਰੂਰ, 18 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਐਸ. ਡੀ. ਐਮ ਲਹਿਰਾ ਸੂਬਾ ਸਿੰਘ ਵੱਲੋਂ ਪਰਾਲੀ ਨੂੰ ਸਾੜੇ ਜਾਣ ਦੀ ਮਾੜੀ ਪ੍ਰਥਾ ਨੂੰ ਠੱਲ੍ਹਣ ਲਈ ਪਿੰਡਾਂ ਅਤੇ ਖੇਤਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਦੀ ਲਗਾਤਾਰ ਨਿੱਜੀ ਤੌਰ ‘ਤੇ ਅਗਵਾਈ ਕੀਤੀ ਜਾ ਰਹੀ ਹੈ । ਅੱਜ ਐਸ. ਡੀ. ਐਮ. ਸੂਬਾ ਸਿੰਘ ਵੱਲੋਂ ਆਪਣੀਆਂ ਟੀਮਾਂ ਸਮੇਤ ਬਖੌਰਾ ਕਲਾਂ, ਬਖੌਰਾ ਖੁਰਦ, ਗੋਬਿੰਦਪੁਰਾ ਜਵਾਹਰਵਾਲਾ, ਰਾਮਪੁਰਾ ਜਵਾਹਰਵਾਲਾ, ਲੇਲ੍ਹ ਕਲਾਂ, ਲੇਲ੍ਹ ਖੁਰਦ, ਚੂੜਲ ਕਲਾਂ, ਬੱਲਰਾਂ, ਭੁਟਾਲ ਕਲਾਂ, ਢੀਂਡਸਾ, ਡੂਡੀਆਂ ਅਤੇ ਹਮੀਰਗੜ੍ਹ ਪਿੰਡਾਂ ਦਾ ਦੌਰਾ ਕੀਤਾ ਗਿਆ । ਐਸ. ਡੀ. ਐਮ. ਸੂਬਾ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਸਦਕਾ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੇ ਪੱਧਰ ‘ਤੇ ਕਮੀਂ ਆਈ ਹੈ । ਉਨ੍ਹਾਂ ਕਿਹਾ ਕਿ ਸਬਡਵੀਜਨ ਦੇ ਵੱਡੇ ਰਕਬੇ ‘ਤੇ ਪਰਾਲੀ ਦਾ ਕੁਦਰਤੀ ਢੰਗ ਨਾਲ ਨਿਬੇੜਾ ਕਰਕੇ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾ ਚੁੱਕੀ ਹੈ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਹੁਣ ਪਛੇਤੇ ਝੋਨੇ ਦੀ ਵਾਢੀ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕੀਮਤ ‘ਤੇ ਹੁਣ ਇਸ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਪਿੰਡ-ਪਿੰਡ ਅਤੇ ਖੇਤ-ਖੇਤ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਉਨ੍ਹਾਂ ਦੇ ਖੇਤਾਂ ਦੀ ਮਿੱਟੀ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਮਸ਼ੀਨਰੀ ਪਹਿਲਾਂ ਹੀ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਪਰਾਲੀ ਦੇ ਪ੍ਰਬੰਧ ਲਈ ਮਸ਼ੀਨਰੀ ਦੀ ਲੋੜ ਹੋਵੇ ਤਾਂ ਉਨ੍ਹਾਂ ਦੇ ਦਫ਼ਤਰ ਜਾਂ ਆਪਣੇ ਨੇੜਲੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਪਰਚਾ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵਸੂਲਣ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top