Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:46 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ
ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ : ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਸੁਚੇਤ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਨੂੰ ਸੁਨਾਮ ਊਧਮ ਸਿੰਘ ਵਾਲਾ ਸਬਡਵੀਜਨ ਵਿੱਚ ਸੰਜੀਦਗੀ ਨਾਲ ਲਾਗੂ ਕਰਦਿਆਂ ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਅੱਜ ਖੇਤਾਂ ਵਿੱਚ ਲੱਗੀ ਅੱਗ ਬੁਝਾਈ ਗਈ। ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਸ਼ੇਰੋਂ-ਅਮਰੂ ਕੋਟੜਾ ਸੜਕ ‘ਤੇ ਲੱਗੀ ਅੱਗ ਬੁਝਾਉਣ ਦੇ ਨਾਲ-ਨਾਲ ਮੌਕੇ ‘ਤੇ ਹੀ ਕਿਸਾਨ ਨੂੰ ਪਰਾਲੀ ਖੇਤ ਵਿੱਚ ਵਾਹ ਕੇ ਕਣਕ ਦੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿੱਚ ਮਿਲਾਉਣ ਦੇ ਫਾਇਦੇ ਜਾਣਨ ਤੋਂ ਬਾਅਦ ਕਿਸਾਨ ਵੱਲੋਂ ਸੁਪਰਸੀਡਰ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਦਾ ਫ਼ੈਸਲਾ ਕੀਤਾ ਗਿਆ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦੀ ਸਿਹਤ ਅਤੇ ਉਸ ਦੀ ਜ਼ਮੀਨ ਦਾ ਹੁੰਦਾ ਹੈ । ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਚੰਗੀ ਫਸਲ ਲਈ ਜ਼ਮੀਨ ਵਿਚ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ । ਐਸ. ਡੀ. ਐਮ. ਨੇ ਕਿਹਾ ਕਿ ਸਾਡੇ ਰਹਿਣ ਯੋਗ ਅਨੁਕੂਲ ਵਾਤਾਵਰਨ ਅਤੇ ਸਾਡੀ ਤੰਦਰੁਸਤ ਸਿਹਤ ਲਈ ਕੁਦਰਤ ਦੀ ਸਾਂਭ ਸੰਭਾਲ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਵਾਤਾਵਰਨ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਨ ਸਿਰਜਿਆ ਜਾ ਸਕੇ ।

Advertisement
Advertisement
Advertisement
Advertisement
Scroll to Top