Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:51 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੱਤ ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੱਤ ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੱਤ ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਪਟਿਆਲਾ : ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਪਟਿਆਲਾ ਦੇ ਆਈ. ਕਿਊ. ਏ. ਸੀ. ਸੈੱਲ ਵੱਲੋਂ ਅੱਜ ÷ਗਾਰਡਨ ਵੇਸਟ ਦੀ ਖਾਦ÷ ਵਿਸ਼ੇ ’ਤੇ ਸੱਤ-ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ। ਇਸ ਮੌਕੇ ਰਿਸੋਰਸ ਪਰਸਨ ਡਾ. ਪ੍ਰਦੀਪ ਸ੍ਰੀਵਾਸਤਵ ਐਸੋਸੀਏਟ ਪ੍ਰੋਫੈਸਰ, ਖੇਤੀਬਾੜੀ ਵਿਭਾਗ ਖ਼ਾਲਸਾ ਕਾਲਜ ਪਟਿਆਲਾ ਨੇ ਦੱਸਿਆ ਕਿ ਬਾਗਾਂ ਦੀ ਰਹਿੰਦ-ਖੂੰਹਦ ਨੂੰ ਖਾਦ ਦੇ ਰੂਪ ਵਿੱਚ ਕਿਵੇਂ ਵਰਤਿਆ ਜਾਵੇ ਅਤੇ ਇਸ ਦੇ ਗੁਣਾਂ ਬਾਰੇ ਵੀ ਜਾਣਕਾਰੀ ਦਿੱਤੀ । ਡਾ: ਰਵਿੰਦਰਜੀਤ ਸਿੰਘ, ਕੋਆਰਡੀਨੇਟਰ ਆਈ. ਕਿਊ. ਏ. ਸੀ., ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਖਾਦ ਬਣਾਉਣ ਦੇ ਅਭਿਆਸਾਂ ਨੂੰ ਨਿਰੰਤਰ ਲਾਗੂ ਕਰਨ ਲਈ ਯਕੀਨੀ ਬਣਾਉਣਾ ਹੈ ਅਤੇ ਭਾਗੀਦਾਰ ਵੱਖ-ਵੱਖ ਖਾਦ ਬਣਾਉਣ ਦੇ ਤਰੀਕਿਆਂ, ਢੁਕਵੀਂ ਸਮੱਗਰੀ ਅਤੇ ਆਮ ਚੁਣੌਤੀਆਂ ਬਾਰੇ ਸਿੱਖਿਆ ਦੇਣਾ ਹੈ । ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਾਲਜ ਦੇ ਆਈ. ਕਿਊ. ਏ. ਸੀ ਸੈੱਲ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ, ਰਹਿੰਦ-ਖੂੰਹਦ ਦੇ ਪ੍ਰਬੰਧਨ ਦੀਆਂ ਲਾਗਤਾਂ ਨੂੰ ਘਟਾਉਣ ਅਤੇ ਸਾਡੀ ਸੰਸਥਾ ਦੇ ਅੰਦਰ ਵਾਤਾਵਰਣ ਪੱਖੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਸਟੇਜ ਦਾ ਸੰਚਾਲਨ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਦੇ ਅਸਿਸਟੈਂਟ ਪ੍ਰੋਫੈਸਰ ਡਾ: ਸਪਨਾ ਨੇ ਬਾਖੂਬੀ ਨਿਭਾਇਆ ।

Advertisement
Advertisement
Advertisement
Advertisement
Scroll to Top