Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਦੁਆਰਾ: Punjab Bani ਪ੍ਰਕਾਸ਼ਿਤ :Saturday, 16 November, 2024, 01:52 PM

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ
11 ਖੇਡਾਂ ਲਈ 7 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇਨਡੋਰ ਸਟੇਡੀਅਮ ਦੇ ਨਿਰਮਾਣ ਦੀ ਜਲਦ ਕਰਵਾਈ ਜਾਵੇਗੀ ਸ਼ੁਰੂਆਤ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਦਿੜ੍ਹਬਾ, 16 ਨਵੰਬਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ । ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖੇਡ ਕੇ ਅਨੇਕਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਇਆ ਹੈ । ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ 11 ਖੇਡਾਂ ਲਈ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣ ਵਾਲੇ ਇਸ ਇਨਡੋਰ ਸਟੇਡੀਅਮ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਬਹੁਤ ਜਲਦੀ ਇਸਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ।
ਅੱਜ ਖੇਡਾਂ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ ਅਤੇ ਖੇਡਾਂ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁੱਕੀ ਗਈ । ਕਬੱਡੀ ਦੇ ਇਸ ਖੇਡ ਮਹਾਂਕੁੰਭ ਤਹਿਤ ਮਹਿਲਾ ਖਿਡਾਰੀਆਂ ਦੇ ਮੁਕਾਬਲੇ ਅੱਜ ਤੋਂ 18 ਨਵੰਬਰ ਤੱਕ ਚੱਲਣਗੇ ਜਦਕਿ ਮਰਦ ਖਿਡਾਰੀਆਂ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ । ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀ ਵੇਟ ਲਿਫਟਿੰਗ ਦੇ ਰਾਜ ਪੱਧਰੀ ਮੁਕਾਬਲੇ ਸੁਨਾਮ ਵਿਖੇ ਅਰੰਭ ਹੋ ਗਏ ਹਨ ਜਦਕਿ ਸੰਗਰੂਰ ਵਿੱਚ ਵੁਸ਼ੁ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਡੀ. ਐਮ. ਪ੍ਰਮੋਦ ਸਿੰਗਲਾ, ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਮਿਲਕਫੈਡ ਪੰਜਾਬ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਨਵਦੀਪ ਸਿੰਘ, ਪਦਮਸ਼੍ਰੀ ਸਵ. ਕੌਰ ਸਿੰਘ ਦੇ ਧਰਮਪਤਨੀ ਬਲਜੀਤ ਕੌਰ, ਅੰਤਰਰਾਸ਼ਟਰੀ ਕਬੱਡੀ ਕੋਚ ਸਵ. ਗੁਰਮੇਲ ਸਿੰਘ ਦੇ ਧਰਮਪਤਨੀ ਪਰਮਜੀਤ ਕੌਰ, ਵੱਖ-ਵੱਖ ਖੇਡਾਂ ਦੇ ਕੋਚ, ਹੋਰ ਪਤਵੰਤੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਖ਼ਿਡਾਰੀ ਹਾਜ਼ਰ ਸਨ ।



Scroll to Top