Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ੍ਹ, 16 ਨਵੰਬਰ : ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ । ਮਨਿੰਦਰ ਸਿੰਘ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ । ਨਵ ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਸਦਕਾ ਉਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਸਕੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚੋਂ ਪਹਿਲੀ ਸਰਕਾਰੀ ਮੁਲਾਜ਼ਮ ਹੈ ਜੋ ਉਸ ਲਈ ਅਤੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ । ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਜਜ਼ਬਾਤੀ ਲਹਿਜ਼ੇ ਵਿੱਚ ਕਿਹਾ, ” ਮੇਰੀ ਮਾਂ ਕੈਂਸਰ ਦੀ ਮਰੀਜ਼ ਹੈ ਅਤੇ ਮੈਨੂੰ ਅੱਜ ਸਰਕਾਰੀ ਨੌਕਰੀ ਮਿਲਣਾ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਦਾ ਸਭ ਤੋਂ ਵੱਡਾ ਤੋਹਫਾ ਹੈ। ਮੈਨੂੰ ਖੁਸ਼ੀ ਹੈ ਕਿ ਸਮੁੱਚੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ । ਨਵ ਨਿਯੁਕਤ ਮਹਿਲਾ ਪੁਲਿਸ ਕਰਮੀ ਜਸਬੀਰ ਕੌਰ ਨੇ ਕਿਹਾ ਕਿ ਫੋਰਸ ਵਿੱਚ ਸ਼ਾਮਲ ਹੋਣਾ ਉਸ ਲਈ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹੈ ਕਿ ਉਨ੍ਹਾਂ ਨੂੰ ਇਹ ਸਭ ਤੋਂ ਵੱਡੀ ਸੌਗਾਤ ਦਿੱਤੀ ਗਈ ਹੈ ਕਿਉਂਕਿ ਇਹ ਨੌਕਰੀ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਾਂਗ ਹੈ ।
ਕਾਂਸਟੇਬਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਾਬਕਾ ਫੌਜੀ ਹੈ ਅਤੇ ਇਸ ਨੌਕਰੀ ਲਈ ਚੁਣਿਆ ਜਾਣਾ ਉਸ ਲਈ ਮਾਣ ਵਾਲੇ ਪਲ ਹਨ। ਉਸ ਨੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਵਾਸਤੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਕ ਹੋਰ ਕਾਂਸਟੇਬਲ ਸ਼ਰਨਜੀਤ ਕੌਰ ਨੇ ਕਿਹਾ ਕਿ ਉਹ ਇਹ ਨੌਕਰੀ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰ ਰਹੀ ਸੀ ਪਰ ਮੁੱਖ ਮੰਤਰੀ ਵੱਲੋਂ ਹਰ ਸਾਲ ਭਰਤੀ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਉਸ ਲਈ ਆਪਣਾ ਸੁਪਨਾ ਸਾਕਾਰ ਕਰਨਾ ਸੰਭਵ ਹੋ ਸਕਿਆ । ਉਸ ਨੇ ਭਰਤੀ ਲਈ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਲਈ ਇਸ ਵਿਲੱਖਣ ਉਪਰਾਲੇ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top