Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਮੰਗਿਆ 24 ਘੰਟਿਆਂ `ਚ ਜਵਾਬ

ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਮੰਗਿਆ 24 ਘੰਟਿਆਂ `ਚ ਜਵਾਬ

ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਮੰਗਿਆ 24 ਘੰਟਿਆਂ `ਚ ਜਵਾਬ
ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ । ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ । ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਸ਼ਿਕਾਇਤ ਕੀਤੀ ਹੈ । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ । ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕੀਤਾ ਸੀ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ । ਕਾਂਗਰਸ ਨੇ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ । ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ‘ਆਪ’ ਵੱਲੋਂ ਛਾਪੇ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਸਨ ।

Advertisement
Advertisement
Advertisement
Advertisement
Scroll to Top