Breaking News ‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ : ਅਰਵਿੰਦ ਕੇਜਰੀਵਾਲਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾਛੇਵੇਂ ਨਾਭਾ ਕਬੱਡੀ ਕੱਪ ਦਾ ਹੋਇਆ ਸ਼ਾਨਦਾਰ ਆਗਾਜ਼, ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਹੋਏ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧਚੰਡੀਗੜ੍ਹ ਦਾ ਇਕ ਇੰਚ ਹਿੱਸਾ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ, ਇਸ 'ਤੇ ਸਿਰਫ਼ ਪੰਜਾਬ ਦਾ ਹੱਕ ਹੈ : ਹਰਪਾਲ ਸਿੰਘ ਚੀਮਾ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 November, 2024, 04:28 PM

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
-ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਵੀ ਕਰਨ ਕਿਸਾਨ
ਰਾਜਪੁਰਾ, 16 ਨਵੰਬਰ : ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ. ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ਵਾਲ, ਪਬਰੀ, ਕੋਟਲਾ, ਨਿਆਮਤਪੁਰ, ਖੇੜੀ ਗੁੱਜੂ ਸਮੇਤ ਖਾਦ ਵਿਕਰੇਤਾ ਅੰਸ਼ੂ ਫਰਟੀਲਾਈਜ਼ਰ ਏਜੰਸੀ, ਦੀਪਕ ਟਰੇਡਰਜ਼, ਦੰਦਰਾਲਾਂ ਫਰਟੀਲਾਈਜ਼ਰ ਤੇ ਪੈਸਟੀਸਾਈਡ, ਗੁਰੂ ਨਾਨਕ ਪੈਸਟੀਸਾਈਡ, ਗੁਪਤਾ ਫਰਟੀਲਾਈਜ਼ਰ, ਵੀਨੇ ਟਰੇਡ ਤੇ ਸਾਹਨੀ ਫਰਟੀਲਾਈਜ਼ਰ ਦੀ ਚੈਕਿੰਗ ਕੀਤੀ ਗਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ. ਏ. ਪੀ. ਦੇ ਬਦਲ ਦੇ ਤੌਰ ‘ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ. ਏ. ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ । ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਵਿਚੋਂ ਫ਼ਸਲ ਨੂੰ 18 ਫ਼ੀਸਦੀ ਨਾਈਟ੍ਰੋਜਨ ਅਤੇ 46 ਫ਼ੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਹੀ ਕਰਨ, ਇਸ ਲਈ ਕਿਸਾਨ ਆਪਣੇ ਖੇਤ ਦੀ ਮਿੱਟੀ ਦਾ ਟੈਸਟ ਵੀ ਜ਼ਰੂਰ ਕਰਵਾਉਣ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਜ਼ਰੂਰ ਕਰਨ । ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲ੍ਹੇ ਵਿੱਚ ਲਗਾਤਾਰ ਡੀਲਰਾਂ ਦੀਆਂ ਦੁਕਾਨਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਖਾਦ ਅਤੇ ਦਵਾਈ ਵਿਕਰੇਤਾ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਧੱਕੇ ਨਾਲ ਦਵਾਈ ਦਿੰਦਾ ਹੈ ਜਾਂ ਬਿੱਲ ਨਹੀਂ ਦਿੰਦਾ ਤਾਂ ਉਸ ਖਿਲਾਫ਼ ਕਾਰਵਾਈ ਕਰਵਾਉਣ ਲਈ ਸਬੰਧਤ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ ।



Scroll to Top