ਧੁੰਦ ਕਾਰਨ ਸੜਕ ਹਾਦਸਿਆਂ ਤੋਂ ਬਚਾਅ ਲਈ ਜ਼ਿਲ੍ਹਾ ਟਰੈਫਿਕ ਪੁਲਿਸ ਨੇ ਵਾਹਨਾਂ ਪਿੱਛੇ ਰਿਫਲੈਕਟਰ ਲਗਾਏ
ਧੁੰਦ ਕਾਰਨ ਸੜਕ ਹਾਦਸਿਆਂ ਤੋਂ ਬਚਾਅ ਲਈ ਜ਼ਿਲ੍ਹਾ ਟਰੈਫਿਕ ਪੁਲਿਸ ਨੇ ਵਾਹਨਾਂ ਪਿੱਛੇ ਰਿਫਲੈਕਟਰ ਲਗਾਏ
ਸੰਗਰੂਰ, 16 ਨਵੰਬਰ : ਇਨੀ ਦਿਨੀ ਪੈ ਰਹੀ ਸੰਘਣੀ ਧੁੰਦ ਕਾਰਨ ਸੜਕ ਦੁਰਘਟਨਾਵਾਂ ਤੋਂ ਬਚਾਅ ਲਈ ਟਰੈਫਿਕ ਪੁਲਿਸ ਸੰਗਰੂਰ ਵੱਲੋਂ ਵੱਖ-ਵੱਖ ਕਿਸਮ ਦੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ ਹਨ। ਵੱਡੇ ਲੋਕ ਹਿਤ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਟਰੈਫਿਕ ਵੱਲੋਂ ਕੀਤੇ ਗਏ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਟਰੈਫਿਕ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟਰੈਫਿਕ ਪੁਲਿਸ ਸਮੇਂ ਸਮੇਂ ਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਪੁੱਟਦੀ ਰਹਿੰਦੀ ਹੈ । ਉਹਨਾਂ ਦੱਸਿਆ ਕਿ ਅੱਜ ਵਾਹਨਾਂ ਦੇ ਪਿੱਛੇ 100 ਦੇ ਕਰੀਬ ਰਿਫਲੈਕਟਰ ਲਗਾਏ ਗਏ ਹਨ ਜਿਸ ਨਾਲ ਸੰਘਣੀ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਸਹਾਇਤਾ ਮਿਲੇਗੀ । ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਵਾਹਨ ਚਾਲਕਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਹੜੇ ਵਾਹਨ ਚਾਲਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਇਸ ਮੌਕੇ ਏਐਸਆਈ ਬਲਵਿੰਦਰ ਸਿੰਘ, ਏਐਸਆਈ ਰਾਮ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਵੀ ਹਾਜ਼ਰ ਸਨ ।