Breaking News ‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ : ਅਰਵਿੰਦ ਕੇਜਰੀਵਾਲਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾਛੇਵੇਂ ਨਾਭਾ ਕਬੱਡੀ ਕੱਪ ਦਾ ਹੋਇਆ ਸ਼ਾਨਦਾਰ ਆਗਾਜ਼, ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਹੋਏ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧਚੰਡੀਗੜ੍ਹ ਦਾ ਇਕ ਇੰਚ ਹਿੱਸਾ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ, ਇਸ 'ਤੇ ਸਿਰਫ਼ ਪੰਜਾਬ ਦਾ ਹੱਕ ਹੈ : ਹਰਪਾਲ ਸਿੰਘ ਚੀਮਾ

"ਭਾਰਤ ਸਰਕਾਰ" ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦੇ ਖਿਤਾਬ ਨਾਲ ਨਿਵਾਜੇ : ਪ੍ਰੋ. ਬਡੂੰਗਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 November, 2024, 06:50 PM

“ਭਾਰਤ ਸਰਕਾਰ” ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦੇ ਖਿਤਾਬ ਨਾਲ ਨਿਵਾਜੇ : ਪ੍ਰੋ. ਬਡੂੰਗਰ
ਪਟਿਆਲਾ, 16 ਨਵੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਸ.ਕਰਤਾਰ ਸਿੰਘ ਸਰਾਭਾ ਜਿਸ ਨੇ ਛੋਟੀ ਉਮਰ ਵਿੱਚ ਦੇਸ਼ ਲਈ ਸ਼ਹੀਦੀ ਦਾ ਜਾਮ ਪੀਤਾ, ਅਜਿਹੇ ਸੂਰਬੀਰ ਯੋਧੇ ਨੂੰ ਭਾਰਤ ਸਰਕਾਰ”
ਵਲੋ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਅਜਿਹੇ ਸੂਰਬੀਰ ਯੋਧੇ ਦੇ ਦੇਸ਼ ਪ੍ਰੇਮ ਦੇ ਜਜ਼ਬੇ ਨੂੰ ਅੱਜ ਦੀ ਨੌਜਵਾਨ ਪੀੜੀ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾਉਣ ਵਾਲੇ ਕਰਤਾਰ ਸਿੰਘ ਸਰਾਭਾ ਨੇ ਆਪਣੀ ਜਾਨ ਦੀ ਪਰਵਾਹ ਨਾ ਕੀਤਿਆਂ ਹੋਇਆਂ ਵੀ ਪੰਜਾਬੀਆਂ ਤੇ ਦੇਸ਼ ਵਾਸੀਆਂ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਉਨਾਂ ਦੇ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਕਾਲ ਦੇ ਸਮੇਂ ਵਿੱਚ ਸ਼ਹੀਦ ਊਧਮ ਸਿੰਘ ਦਾ ਗਦਰੀਆਂ ਦਾ ਵੱਡਾ ਵੱਖਰਾ ਸਮਾਗਮ, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਉੱਤਰਾਖੰਡ ਵਿਖੇ ਜਿੱਥੇ ਸ਼ਹੀਦ ਕਰਤਾਰ ਸਿੰਘ ਦਾ ਬੁੱਤ ਵੀ ਲੱਗਿਆ ਹੋਇਆ ਹੈ, ਉੱਥੇ ਵੀ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਸਮਾਗਮ ਕਰਵਾਇਆ ਗਿਆ ਸੀ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦੀਆਂ ਦਾ ਜਾਮ ਪੀ ਕੇ ਕੁਰਬਾਨ ਹੋਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਭਗਤ ਸਿੰਘ ਅਤੇ ਸ. ਊਧਮ ਸਿੰਘ ਦਾ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵੱਡੇ ਪੱਧਰ ਤੇ ਸ਼ਹੀਦੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਤਿੰਨੋਂ ਸ਼ਹੀਦਾਂ ਨੇ ਉਸ ਸਮੇਂ ਦੀ ਅੰਗਰੇਜ਼ ਹਕੂਮਤ ਨਾਲ ਹਿਕ ਡਾਹ ਕੇ ਮੁਕਾਬਲਾ ਕੀਤਾ ਅਤੇ ਅੰਗਰੇਜ਼ ਰਾਜ ਦੀਆਂ ਜੜਾਂ ਹਲਾ ਕੇ ਰੱਖ ਦਿੱਤੀਆਂ ਅਤੇ ਖੁਦ ਸ਼ਹੀਦੀਆਂ ਦੇ ਜਾਮ ਪੀ ਗਏ । ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਭਾਰਤ ਸਰਕਾਰ ਵੀ ਇਹਨਾਂ ਤਿੰਨੋ ਸ਼ਹੀਦਾਂ ਸ. ਕਰਤਾਰ ਸਿੰਘ ਸਰਾਭਾ ਜੋ ਕਿ 1915 ਵਿੱਚ ਮਹਿਜ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋਏ, ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ 1931 ਵਿੱਚ ਅਤੇ ਸ. ਊਧਮ ਸਿੰਘ 40 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਜਾਨਾ ਵਾਰ ਕੇ ਸ਼ਹੀਦੀਆਂ ਪਾ ਗਏ ਸਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਤੌਰ ਪ੍ਰਧਾਨਗੀ ਕਾਲ ਵਿੱਚ ਗਦਰ ਪਾਰਟੀ ਨਾਲ ਜੁੜੇ ਹੋਏ ਸਰਦਾਰ ਭਗਤ ਸਿੰਘ ਅਤੇ ਤੇ ਨਾਲ ਹੀ ਸ਼ਹੀਦ ਭਗਤ ਸਿੰਘ ਦਾ ਖਟਖਟ ਕਲਾ ਵਿਖੇ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸੂਨਾਮ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ ਸਨ । ਉਨ੍ਹਾਂ ਕਿਹਾ ਕਿ ਭਾਵੇਂ ਇਹ ਸਨਮਾਨ ਇਹਨਾਂ ਮਹਾਨ ਸ਼ਹੀਦਾਂ ਲਈ ਅਤੁਛ ਹਨ ਪਰ ਫਿਰ ਵੀ ਉਹਨਾਂ ਨੂੰ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ ।



Scroll to Top