ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਵਲਟੋਹਾ ਦਾ ਗਿਆਨੀ ਹਰਪ੍ਰੀਤ ਸਿੰਘ ’ਤੇ ਮੁੜ ਹਮਲਾ

ਦੁਆਰਾ: Punjab Bani ਪ੍ਰਕਾਸ਼ਿਤ :Monday, 18 November, 2024, 08:46 AM

ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਵਲਟੋਹਾ ਦਾ ਗਿਆਨੀ ਹਰਪ੍ਰੀਤ ਸਿੰਘ ’ਤੇ ਮੁੜ ਹਮਲਾ
ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ 18 ਨਵੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਮੁੱਖ ਦਫਤਰ ਵਿਚ ਸੱਦੀ ਹੈ। ਮੀਟਿੰਗ ਤੋਂ ਪਹਿਲਾਂ ਅੱਜ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਫਿਰ ਤੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਲਏ ਬਗੈਰ ਉਹਨਾਂ ’ਤੇ ਹਮਲਾ ਬੋਲਿਆ ਹੈ।ਉਹਨਾਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਿਖਿਆ ਹੈ ਕਿ ਪਿੰਡ ਭਾਵੇਂ ਸਾਰਾ ਮਰਜੇ, ਤੂੰ ਨੰਬਰ ਦੀ ਬਣਦਾ…ਉਹੀ ’ਜਹਾਜ਼ਾਂ’ ਵਾਲੇ ਬਾਬਾ ਜੀ’’ਯਾਦ ਰਹੇ ਕਿ ਸੁਧਾਰ ਲਹਿਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਨ ਦੀ ਪੇਸ਼ਕਸ਼ ਕੀਤੀ ਸੀ ਜਿਸਦੇ ਜਵਾਬ ਵਿਚ ਉਹਨਾਂ ਕਿਹਾ ਸੀ ਕਿ ਉਹ ਅਕਾਲੀ ਦਲ ਦੇ ਸਾਰੇ ਇਕਜੁੱਟ ਧੜਿਆਂ ਦਾ ਪ੍ਰਧਾਨ ਬਣਨ ਬਾਰੇ ਵਿਚਾਰ ਕਰ ਸਕਦੇ ਹਨ ।