ਐਸ. ਕੇ. ਐਮ. ਪੋਲੀਟੀਕਲ ਨੇ ਸੱਦੀ ਐਮਰਜੈਂਸੀ ਮੀਟਿੰਗ

ਐਸ. ਕੇ. ਐਮ. ਪੋਲੀਟੀਕਲ ਨੇ ਸੱਦੀ ਐਮਰਜੈਂਸੀ ਮੀਟਿੰਗ
ਜਲੰਧਰ : ਸੰਯੁਕਤ ਕਿਸਾਨ ਮੋਰਚੇ ਸਿਆਸੀ ਦੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਭਲਕੇ ਐਮਰਜੈਂਸੀ ਮੀਟਿੰਗ ਚੰਡੀਗੜ੍ਹ ਵਿਚ ਕੀਤੀ ਜਾ ਰਹੀ ਹੈ, ਜਿਸ ਮਗਰੋਂ ਸ਼ਾਮੀ 7 ਵਜੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕਰਕੇ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ । ਦੱਸਣਯੋਗ ਹੈ ਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਰੱਖੀ ਗਈ ਸੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਦੇਖਦਿਆਂ ਐਮਰਜੈਂਸੀ ਸੱਦੀ ਗਈ ਹੈ । ਕਿਸਾਨਾਂ ਦੀ ਇਹ ਮੀਟਿੰਗ 18 ਦਸੰਬਰ ਨੂੰ ਕਿਸਾਨ ਭਵਨ ਵਿਖੇ ਹੋਵੇਗੀ, ਜਿਸ ’ਚ ਸੰਯੁਕਤ ਕਿਸਾਨ ਮੋਰਚਾ ਸਿਆਸੀ ਦੇ ਤਮਾਮ ਨੁਮਾਇੰਦੇ ਪਹੁੰਚਣਗੇ । ਇਸ ਮੀਟਿੰਗ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਤੇ ਪੰਜਾਬ ਦੇ ਬਾਰਡਰਾਂ ’ਤੇ ਚਲ ਰਹੇ ਮੋਰਚਿਆਂ ਨੂੰ ਲੈਕੇ ਗੱਲਬਾਤ ਕੀਤੀ ਜਾਵੇਗੀ । ਇਸ ਦੌਰਾਨ 24 ਦਸੰਬਰ ਤੋਂ ਪਹਿਲਾਂ ਮੀਟਿੰਗ ਸੱਦਣ ਬਾਰੇ ਸਵਾਲ ਕੀਤਾ ਸੀ । ਹਾਲਾਂਕਿ ਮੀਟਿੰਗ ਸੰਬਧੀ ਪੁੱਛੇ ਸਵਾਲ ’ਤੇ ਰੁਲਦੂ ਸਿੰਘ ਮਾਨਸਾ ਭੜ ਗਏ ਸੀ ।
