Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

18 ਦਸੰਬਰ ਨੂੰ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਨ ਸਿੰਘ ਪੰਧੇਰ

18 ਦਸੰਬਰ ਨੂੰ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਨ ਸਿੰਘ ਪੰਧੇਰ

18 ਦਸੰਬਰ ਨੂੰ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਨ ਸਿੰਘ ਪੰਧੇਰ
ਕਿਸਾਨਾਂ ਨੇ ਪੰਜਾਬ ਦੇ ਗਾਇਕਾਂ, ਰਾਗੀ ਜਥਿਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ : ਐਸ. ਕੇ. ਐਮ. (ਨੋਨ ਪੋਲੀਟੀਕਲ) ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ । ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਮਿਸ਼ਨਰ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ ਉਹਨਾਂ ਕਿਹਾ ਕਿ 18 ਦਸੰਬਰ ਨੂੰ ਅੰਮ੍ਰਿਤਸਰ ਚ ਨੌ ਥਾਵਾਂ ਤੇ ਅਤੇ ਪੂਰੇ ਪੰਜਾਬ ਚ ਵੱਖ ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਤਿੰਨ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਕਿਹਾ ਕਿ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਜੰਮੂ ਰੇਲਵੇ ਲਾਈਨ, ਡੇਰਾ ਬਾਬਾ ਨਾਨਕ ਰੇਲਵੇ ਲਾਈਨ, ਸਭ ਥਾਂ ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਵਕੀਲਾਂ ਦੁਕਾਨਦਾਰਾਂ ਟਰਾਂਸਪੋਰਟਾਂ ਨੂੰ ਵੀ ਅਸੀਂ ਅਪੀਲ ਕਰਦੇ ਹਾਂ ਕਿ ਉਹ ਸਾਡੇ ਨਾਲ ਰੇਲਵੇ ਟਰੈਕਟਰਾਂ ਤੇ ਆ ਕੇ ਬੈਠਣ ਅਤੇ ਇਸ ਸੰਘਰਸ਼ ਦਾ ਸਾਥ ਦੇਣ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਕਿਸੇ ਟਾਈਮ ਤਾਲੀਬਾਨ ਕਹਿੰਦਾ ਸੀ ਅਤੇ ਹੁਣ ਖੁਦ ਕਿਸਾਨਾਂ ਦੀ ਮਦਦ ਕਰਨ ਲਈ ਕਹਿ ਰਿਹਾ ਉਹਨਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਆਪਣੀ ਗੱਲ ਤੇ ਕਾਇਮ ਨਹੀਂ ਰਹਿੰਦੇ ਕਿਹਾ ਕਿ ਪੰਜਾਬੀ ਗਾਇਕਾਂ ਨੇ ਸਾਡੇ ਨਾਲ ਨਰਾਜ਼ਗੀ ਜ਼ਹਿਰ ਕੀਤੀ ਸੀ ਕਿ ਜਦੋਂ ਈ. ਡੀ. ਤੇ ਐਨਆਈਏ ਦੀਆਂ ਰੇਡਾਂ ਗਾਇਕਾਂ ਦੇ ਉੱਪਰ ਪਈਆਂ ਤੇ ਉਦੋਂ ਕਿਸਾਨਾਂ ਨੇ ਉਹਨਾਂ ਦਾ ਸਾਥ ਨਹੀਂ ਦਿੱਤਾ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਕਲਾਕਾਰਾਂ ਨੂੰ ਜਾਨੇ ਹਾਂ ਕਿ ਕਿਸਾਨ ਹਰ ਵੇਲੇ ਤੁਹਾਡੇ ਨਾਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਗਰ ਕਿਸਾਨਾ ਦੀ ਜਰੂਰਤ ਪੈਂਦੀ ਹੈ ਤਾਂ ਕਿਸਾਨ ਵੀ ਉਹਨਾਂ ਦੇ ਨਾਲ ਖੜੇ ਹਨ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਬਸਿੰਦੇ ਨੂੰ ਅਪੀਲ ਕਰਦੇ ਹਾਂ ਕਿ ਕੱਲ ਦਾ ਤਿੰਨ ਘੰਟੇ ਦਾ ਪ੍ਰਦਰਸ਼ਨ ਕਾਮਯਾਬ ਕਰੋ ਤਾਂ ਜੋ ਕਿ ਕੇਂਦਰ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਸਕੇ ਅਤੇ ਰੇਲਵੇ ਸਟੇਸ਼ਨਾਂ ਤੇ ਜੋ ਯਾਤਰੀਆਂ ਨੂੰ ਪਰੇਸ਼ਾਨੀ ਆਵੇਗੀ ਉਹਨਾਂ ਦੇ ਲਈ ਖਾਣ ਪੀਣ ਦਾ ਇੰਤਜ਼ਾਮ ਕਿਸਾਨਾਂ ਵੱਲੋਂ ਕੀਤਾ ਜਾਵੇਗਾ, ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਤੇ ਕਿਸਾਨ ਮੋਰਚਾ ਵੱਲੋਂ ਐਮਰਜੰਸੀ ਮੀਟਿੰਗ ਸੱਦੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ ।

Advertisement
Advertisement
Advertisement
Advertisement
Scroll to Top