Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪਿੰਡ ਮੰਡੋੜ ਵਿੱਚ ਹੋਈ ਡੰਮੀ ਬੋਲੀ ਰੱਦ ਕਰਨ ਅਤੇ ਬੋਲੀ ਦੌਰਾਨ ਦਲਿਤਾਂ ਉੱਤੇ ਹਮਲਾ ਕਰਨ ਵਾਲਿਆਂ ਤੇ ਪਰਚਾ ਦਰਜ ਕਰਨ ਦੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਨਿਰਦੇਸ਼

ਦੁਆਰਾ: News ਪ੍ਰਕਾਸ਼ਿਤ :Friday, 30 June, 2023, 07:00 PM

ਪਿੰਡ ਮੰਡੋੜ ਵਿੱਚ ਹੋਈ ਡੰਮੀ ਬੋਲੀ ਰੱਦ ਕਰਨ ਅਤੇ ਬੋਲੀ ਦੌਰਾਨ ਦਲਿਤਾਂ ਉੱਤੇ ਹਮਲਾ ਕਰਨ ਵਾਲਿਆਂ ਤੇ ਪਰਚਾ ਦਰਜ ਕਰਨ ਦੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਨਿਰਦੇਸ਼
ਪਟਿਆਲਾ ( ) ਅੱਜ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਪਿੰਡ ਮੰਡੋੜ ਦੇ ਮਾਮਲੇ ਤੇ ਵੱਖ—ਵੱਖ ਪਿੰਡਾਂ ਦੇ ਸੈਂਕੜੇ ਲੋਕ ਡੀ.ਸੀ. ਦਫਤਰ ਪਟਿਆਲਾ ਅੱਗੇ ਇਕੱਠੇ ਹੋ ਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਕੋਠੀ ਵੱਲ ਕੂਚ ਕਰਨ ਲੱਗੇ ਤਾਂ ਪ੍ਰਸ਼ਾਸ਼ਨ ਵਲੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ। ਜਿੱਥੇ ਮੀਟਿੰਗ ਵਿੱਚ ਡੀ.ਸੀ. ਪਟਿਆਲਾ ਸਾਕਸ਼ੀ ਸਾਹਨੀ ਵਲੋਂ ਡੰਮੀ ਬੋਲੀ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਐਸ.ਐਸ.ਪੀ. ਪਟਿਆਲਾ ਵੱਲੋਂ ਪਿੰਡ ਮੰਡੋਰ ਵਿਖੇ ਬੋਲੀ ਦੌਰਾਨ ਦਲਿਤ ਉਪਰ ਹਮਲਾ ਕਰਨ ਵਾਲੇ ਦੋਸ਼ੀਆਂ ਉਪਰ ਪਰਚਾ ਦਰਜ ਕਰਨ ਦਾ ਨਿਰਦੇਸ਼ ਡਿਪਟੀ ਸੁਪਰਡੈਂਟ ਪੁਲਿਸ ਨਾਭਾ ਦਵਿੰਦਰ ਅੱਤਰੀ ਨੂੰ ਜਾਰੀ ਕੀਤਾ।
ਪ੍ਰੈਸ ਨੂੰ ਜਾਣਕਾਰੀ ਦਿੰਦਿਆ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਧਰਮਵੀਰ ਹਰੀਗੜ੍ਹ ਅਤੇ ਮੀਤ ਪ੍ਰਧਾਨ ਗੁਰਵਿੰਦਰ ਬੌੜਾ ਨੇ ਕਿਹਾ ਕਿ ਅਗਰ ਮੰਡੋੜ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾਕੇ ਪੰਚਾਇਤੀ ਰਿਜਰਵ ਜਮੀਨ ਦੀ ਕੀਤੀ ਡੰਮੀ ਬੋਲੀ ਰੱਦ ਨਾ ਕੀਤੀ ਗਈ ਅਤੇ ਮਜਦੂਰਾਂ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਤੇ ਪਰਚਾ ਦਰਜ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਪੱਕਾ ਮੋਰਚਾ ਮੰਡੋੜ ਪਿੰਡ ਦੀ ਜਮੀਨ ਵਿੱਚ ਹੀ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਉਪਰੋਕਤ ਤੋਂ ਇਲਾਵਾ, ਅਮਰੀਕ ਸਿੰਘ ਦੁੱਲੜ, ਸੁਖਵਿੰਦਰ ਸਿੰਘ, ਕੁਲਜੀਤ ਕੌਰ, ਪਾਲ ਕੌਰ, ਹਰਜੀਤ ਸਿੰਘ, ਬੱਬੂ ਸਿੰੰਘ, ਸੁਖਵਿੰਦਰ ਕੌਰ, ਜਤਿੰਦਰ ਸਿੰਘ, ਨਿਰਮਲ ਸਿੰਘ ਨਿੰਮਾ, ਗੁਰਚਰਨ ਸਿੰਘ, ਆਦਿ ਹਾਜਰ ਰਹੇ।



Scroll to Top