Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 7:26 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦੀ ਅਚਨਚੇਤ ਜਾਂਚ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦੀ ਅਚਨਚੇਤ ਜਾਂਚ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦੀ ਅਚਨਚੇਤ ਜਾਂਚ
ਸੰਗਰੂਰ, 17 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਅੱਜ ਘਾਬਦਾਂ ਸਥਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦੀ ਅਚਨਚੇਤ ਜਾਂਚ ਲਈ ਦੌਰਾ ਕੀਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਦੇ ਅਹਾਤੇ ਵਿੱਚ ਚੱਲ ਰਹੇ ਓਟ ਸੇਂਟਰ ਦਾ ਵੀ ਨਿਰੀਖਣ ਕੀਤਾ ਗਿਆ । ਇਸ ਮੌਕੇ ਡੀ. ਸੀ. ਸੰਦੀਪ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰੀ ਦੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠਣ ਦੇ ਨਾਲ-ਨਾਲ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਇਲਾਜ ਮੁਫ਼ਤ ਕਰਵਾਇਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀ ਵੀ ਕਿਸੇ ਬਿਮਾਰੀ ਦੇ ਮਰੀਜ਼ ਵਾਂਗ ਹਨ ਅਤੇ ਇਸ ਭੈੜੀ ਅਲਾਮਤ ਦਾ ਜਲਦ ਤੋਂ ਜਲਦ ਇਲਾਜ ਕਰਵਾ ਕੇ ਉਹ ਵੀ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਤੋਂ ਜੋੜੇ ਜਾ ਸਕਦੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਜਲਦ ਤੋਂ ਜਲਦ ਨਸ਼ਾ ਛੁਡਾਵਾਉਣ ਲਈ ਨੇੜਲੇ ਸਿਵਲ ਹਸਪਤਾਲ ਜਾਂ ਮੁੱਢਲੇ ਸਰਕਾਰੀ ਸਿਹਤ ਕੇਂਦਰ ਲੈ ਕੇ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਸ਼ਾ ਤਸਕਰੀ ਦਾ ਲੱਕ ਤੋੜਨ ਲਈ ਇਸ ਨਾਲ ਸਬੰਧਤ ਛੋਟੀ ਤੋਂ ਛੋਟੀ ਜਾਣਕਾਰੀ ਵੀ ਪ੍ਰਸ਼ਾਸਨਿਕ ਜਾਂ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਕਰਨੀ ਚਾਹੀਦੀ ਹੈ । ਇਸ ਮੌਕੇ ਡੀ. ਸੀ. ਸੰਦੀਪ ਰਿਸ਼ੀ ਨੇ ਨਸ਼ਾ ਛੱਡਣ ਲਈ ਮੁੜ ਵਸੇਬਾ ਕੇਂਦਰ ਵਿੱਚ ਭਰਤੀ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਹਮੇਸ਼ਾ ਲਈ ਛੱਡ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਕੋਈ ਵੀ ਇਨਸਾਨ ਆਸਾਨੀ ਨਾਲ ਆਪਣੀ ਮੰਜ਼ਲ ਤੇ ਪਹੁੰਚ ਸਕਦਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਕਰਨ ਦੀ ਆਦਤ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top