Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:24 am

+91 90915 01313 , +91 90916 01313

punjabbanni@gmail.com
punjabbani@yahoo.com

ਜਦੋਂ ਤਕ ਲਾਈਵ ਸ਼ੋਅ ਦੇ ਪ੍ਰਬੰਧ ਠੀਕ ਨਹੀਂ ਕੀਤੇ ਜਾਣਗੇ, ਉਹ ਕੋਈ ਸ਼ੋਅ ਨਹੀਂ ਕਰੇਗਾ : ਦਿਲਜੀਤ ਦੋਸਾਂਝ

ਜਦੋਂ ਤਕ ਲਾਈਵ ਸ਼ੋਅ ਦੇ ਪ੍ਰਬੰਧ ਠੀਕ ਨਹੀਂ ਕੀਤੇ ਜਾਣਗੇ, ਉਹ ਕੋਈ ਸ਼ੋਅ ਨਹੀਂ ਕਰੇਗਾ : ਦਿਲਜੀਤ ਦੋਸਾਂਝ

ਜਦੋਂ ਤਕ ਲਾਈਵ ਸ਼ੋਅ ਦੇ ਪ੍ਰਬੰਧ ਠੀਕ ਨਹੀਂ ਕੀਤੇ ਜਾਣਗੇ, ਉਹ ਕੋਈ ਸ਼ੋਅ ਨਹੀਂ ਕਰੇਗਾ : ਦਿਲਜੀਤ ਦੋਸਾਂਝ
ਮੁੰਬਈ : ਭਾਰਤ ਵਿੱਚ ਕਨਸਰਟ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੋਂ ਨਾਖੁਸ਼ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜਦੋਂ ਤਕ ਲਾਈਵ ਸ਼ੋਅ ਦੇ ਪ੍ਰਬੰਧ ਠੀਕ ਨਹੀਂ ਕੀਤੇ ਜਾਣਗੇ, ਉਹ ਕੋਈ ਸ਼ੋਅ ਨਹੀਂ ਕਰੇਗਾ । ਜਿ਼ਕਰਯੋਗ ਹੈ ਕਿ ਗਾਇਕ ਅਤੇ ਅਦਾਕਾਰ ਦਿਲਜੀਤ ਨੇ ਹਾਲ ਹੀ ਵਿੱਚ ਮੁਲਕ ਭਰ ਵਿੱਚ ਲਾਈਵ ਸ਼ੋਅ ਕੀਤੇ ਹਨ। ਇਸ ਦੌਰਾਨ ਉਸ ਨੇ ਚੰਡੀਗੜ੍ਹ ਵਿੱਚ ਸ਼ੋਅ ਦੌਰਾਨ ਪ੍ਰਬੰਧਾਂ ’ਤੇ ਨਾਖੁਸ਼ੀ ਜ਼ਾਹਰ ਕੀਤੀ । ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕਈ ਵੀਡੀਓ ਕਲਿੱਪ ਵਾਇਰਲ ਹੋ ਰਹੇ ਹਨ। ਇਨ੍ਹਾਂ ਵਿੱਚ ਉਹ ਆਖ ਰਿਹਾ ਹੈ ਕਿ ਭਾਰਤ ਵਿੱਚ ਲਾਈਵ ਸ਼ੋਅ ਲਈ ਪ੍ਰਬੰਧਾਂ ਵਿੱਚ ਸੁਧਾਰ ਦੀ ਲੋੜ ਹੈ । ਕਲਿੱਪ ਵਿੱਚ ਉਹ ਆਖ ਰਿਹਾ ਹੈ ਕਿ ਭਾਰਤ ਵਿੱਚ ਸਾਡੇ ਕੋਲ ਲਾਈਵ ਸ਼ੋਅ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਹੀ ਨਹੀਂ ਹਨ । ਉਸ ਨੇ ਕਿਹਾ ਕਿ ਇਹ ਲਾਈਵ ਸ਼ੋਅ ਆਮਦਨ ਦਾ ਵੱਡਾ ਸਰੋਤ ਹਨ । ਇਸ ਤੋਂ ਵੱਡੀ ਗਿਣਤੀ ਲੋਕਾਂ ਨੂੰ ਕੰਮ ਮਿਲਦਾ ਹੈ । ਉਸ ਨੇ ਕਿਹਾ ਕਿ ਉਹ ਅਗਲੀ ਵਾਰ ਇਹ ਕੋਸ਼ਿਸ਼ ਕਰੇਗਾ ਕਿ ਸਟੇਜ ਵਿਚਕਾਰ ਹੋਵੇ ਅਤੇ ਦਰਸ਼ਕ ਸਟੇਜ ਦੇ ਚਾਰੇ ਪਾਸੇ ਹੋਣ। ਦਿਲਜੀਤ ਦੋਸਾਂਝ ਨੇ ਕਿਹਾ ਕਿ ਜਦੋਂ ਤਕ ਅਜਿਹਾ ਨਹੀਂ ਹੋ ਜਾਂਦਾ, ਉਹ ਭਾਰਤ ਵਿੱਚ ਸ਼ੋਅ ਨਹੀਂ ਕਰੇਗਾ । ਚੰਡੀਗੜ੍ਹ ਵਿੱਚ ਸ਼ਨੀਰਵਾਰ ਨੂੰ ਕੀਤਾ ਸ਼ੋਅ ਦਿਲਜੀਤ ਨੇ ਵਿਸ਼ਵ ਸ਼ਤਰੰਜ ਚੈਂਪੀਅਨ ਡੀ. ਗੁਕੇਸ਼ ਦੇ ਨਾਮ ਕੀਤਾ । ਉਸ ਨੇ ਗੁਕੇਸ਼ ਦੀ ਮਿਹਨਤ ਦੀ ਸ਼ਲਾਘਾ ਕੀਤੀ । ਇਸ ਸਬੰਧੀ ਉਸ ਨੇ ਇੰਸਟਾਗ੍ਰਾਮ ’ਤੇ ਵੀਡੀਓ ਵੀ ਸਾਂਝੀ ਕੀਤੀ ਹੈ ।

Advertisement
Advertisement
Advertisement
Advertisement
Scroll to Top