Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:04 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੇ ਐਡਮਿੰਟਨ ਵਿਚ ਕਤਲ ਕੀਤੇ ਗਏ ਹਰਸ਼ਦੀਪ ਸਿੰਘ ਨੂੰ ਅੰਤਿਮ ਸਸਕਾਰ ਮੌਕੇ ਕੈਨੇਡਾ ਵਿਖੇ ਦਿੱਤਾ ਗਿਆ ਗਾਰਡ ਆਫ ਆਨਰ

ਕੈਨੇਡਾ ਦੇ ਐਡਮਿੰਟਨ ਵਿਚ ਕਤਲ ਕੀਤੇ ਗਏ ਹਰਸ਼ਦੀਪ ਸਿੰਘ ਨੂੰ ਅੰਤਿਮ ਸਸਕਾਰ ਮੌਕੇ ਕੈਨੇਡਾ ਵਿਖੇ ਦਿੱਤਾ ਗਿਆ ਗਾਰਡ ਆਫ ਆਨਰ

ਕੈਨੇਡਾ ਦੇ ਐਡਮਿੰਟਨ ਵਿਚ ਕਤਲ ਕੀਤੇ ਗਏ ਹਰਸ਼ਦੀਪ ਸਿੰਘ ਨੂੰ ਅੰਤਿਮ ਸਸਕਾਰ ਮੌਕੇ ਕੈਨੇਡਾ ਵਿਖੇ ਦਿੱਤਾ ਗਿਆ ਗਾਰਡ ਆਫ ਆਨਰ
ਕੈਨੇਡਾ : ਕੈਨੇਡਾ ਦੇ ਐਡਮਿੰਟਨ `ਚ 6 ਦਸੰਬਰ ਨੂੰ ਪੰਜਾਬ ਦੇ 20 ਸਾਲਾ ਵਿਦਿਆਰਥੀ ਹਰਸ਼ਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਘਟਨਾ ਤੋਂ ਬਾਅਦ ਹਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਭਾਰਤ ਪਹੁੰਚੀ, ਜਿੱਥੇ ਉਨ੍ਹਾਂ ਦਾ ਅੰਤਮ ਸਸਕਾਰ ਕਰ ਕੇ ਅੰਤਮ ਵਿਦਾਈ ਦਿਤੀ ਗਈ । ਕੈਨੇਡਾ ਸਰਕਾਰ ਨੇ ਉਨ੍ਹਾਂ ਦੀ ਡਿਊਟੀ ਨੂੰ ਦੇਖਦੇ ਹੋਏ ਆਪਣੇ ਵਲੋਂ ਗਾਰਡ ਆਫ਼ ਆਨਰ ਦਿਤਾ । ਐਡਮਿੰਟਨ ਵਿਚ ਇਕ ਅਪਾਰਟਮੈਂਟ ਬਿਲਡਿੰਗ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਹਰਸ਼ਦੀਪ ਸਿੰਘ ਦਾ ਝਗੜੇ ਦੌਰਾਨ ਕਤਲ ਕਰ ਦਿਤਾ ਗਿਆ ਸੀ । ਸੀ. ਸੀ. ਟੀ. ਵੀ. ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਕੈਨੇਡੀਅਨ ਨਾਗਰਿਕ ਨੇ ਹਰਸ਼ਦੀਪ ਸਿੰਘ `ਤੇ ਹਮਲਾ ਕੀਤਾ ਅਤੇ ਉਸ ਨੂੰ ਗੋਲੀ ਮਾਰ ਦਿਤੀ । ਪੁਲਿਸ ਨੇ ਇਸ ਮਾਮਲੇ `ਚ ਦੋ ਦੋਸ਼ੀਆਂ ਇਵਾਨ ਰੇਨ ਅਤੇ ਜੂਡਿਥ ਸਾਲਟੋ ਨੂੰ ਗ੍ਰਿਫ਼ਤਾਰ ਕੀਤਾ ਹੈ।ਕੈਨੇਡਾ ਸਰਕਾਰ ਨੇ ਹਰਸ਼ਦੀਪ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿਤਾ ਹੈ। ਹਰਸ਼ਦੀਪ ਸਿੰਘ ਹੁਸ਼ਿਆਰ ਵਿਦਿਆਰਥੀ ਸੀ ਅਤੇ ਆਪਣੀ ਪੜ੍ਹਾਈ ਦਾ ਖ਼ਰਚਾ ਪੂਰਾ ਕਰਨ ਲਈ ਕੰਮ ਕਰਦਾ ਸੀ । ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਵਾਰ `ਚ ਹੀ ਨਹੀਂ ਸਗੋਂ ਪੂਰੇ ਸਮਾਜ `ਚ ਸੋਗ ਦੀ ਲਹਿਰ ਹੈ ।

Advertisement
Advertisement
Advertisement
Advertisement
Scroll to Top