ਖਰੜੇ ਵਿਚ ਕਾਲੇ ਕਾਨੂੰਨ ਨੂੰ ਦੁਬਾਰਾ ਨਵਾਂ ਰੰਗ ਢੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ : ਗੁਰਮੀਤ ਖੁੱਡੀਆਂ
ਦੁਆਰਾ: Punjab Bani ਪ੍ਰਕਾਸ਼ਿਤ :Tuesday, 17 December, 2024, 02:40 PM

ਖਰੜੇ ਵਿਚ ਕਾਲੇ ਕਾਨੂੰਨ ਨੂੰ ਦੁਬਾਰਾ ਨਵਾਂ ਰੰਗ ਢੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ : ਗੁਰਮੀਤ ਖੁੱਡੀਆਂ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੇਂਦਰ ਵਲੋਂ ਤਿਆਰ ਕੀਤੇ ਖਰੜੇ ਸਬੰਧੀ ਆਪਣੀ ਪ੍ਰਤੀਕਿਰਆ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਖੇਤੀ ਲਈ ਖਰੜਾ ਤਿਆਰ ਕੀਤਾ ਗਿਆ ਹੈ ਬੇਸ਼ਕ ਸੂਬਿਆਂ ਤੱਕ ਭੇਜ ਦਿੱਤਾ ਗਿਆ ਹੈ ਪਰ ਇਹ ਖਰੜਾ ਖੇਤੀ ਨੂੰ ਪ੍ਰਭਾਵਿਤ ਕਰਨ ਲਈ ਵੀ ਕਿਹਾ ਜਾ ਸਕਦਾ ਹੈ । ਮੰਤਰੀ ਖੱਡੀਆ ਨੇ ਕਿਹਾ ਕਿ ਇਸ ਖਰੜੇ ਵਿਚ ਕਾਲੇ ਕਾਨੂੰਨ ਨੂੰ ਦੁਬਾਰਾ ਨਵਾਂ ਰੰਗ ਢੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ । ਖਰੜੇ ਵਿਚ ਮੁਲਤਵੀ ਕੀਤੇ ਕਾਨੂੰਨਾਂ ਨੂੰ ਕਿਤੇ ਨਾ ਕਿਤੇ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਖਰੜੇ ’ਚ ਅਜਿਹੀ ਕੋਈ ਗੱਲ ਪੇਸ਼ ਨਹੀਂ ਕੀਤੀ ਗਈ ਜਿਹੜੀ ਕਿਸਾਨਾਂ ਦੇ ਹਿੱਤ ’ਚ ਹੋਵੇ। ਖੱਡੀਆ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾਂ ਹੀ ਧੱਕਾ ਕਰਦੀ ਰਹੀ ਹੈ ਜੋ ਅਸੀਂ ਨਹੀਂ ਹੋਣ ਦੇਵਾਂਗੇ ।
