ਰੇਲ ਰੇਕੋ ਅੰਦੋਲਨ ਮਗਰੋਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੀਤਾ ਪੰਜਾਬ ਬੰਦ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 18 December, 2024, 06:28 PM

ਰੇਲ ਰੇਕੋ ਅੰਦੋਲਨ ਮਗਰੋਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੀਤਾ ਪੰਜਾਬ ਬੰਦ ਦਾ ਐਲਾਨ
ਰਾਜਪੁਰਾ : ਪੰਜਾਬ ਭਰ ’ਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ । ਤਿੰਨ ਘੰਟੇ ਪੂਰੇ ਹੋਣ ਮਗਰੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਨੂੰ ਖਾਲੀ ਕਰ ਦਿੱਤਾ ਹੈ । ਇਸ ਮਗਰੋਂ ਹੁਣ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ । ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ । ਇਸ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ । ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ । ਇਸ ਦੌਰਾਨ ਉਨ੍ਹਾਂ ਨੇ ਚਿਤਾਵਨੀ ਵੀ ਦਿੰਦੇ ਹੋਏ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਕਿਸਾਨਾਂ ਦੇ ਖੂਨ ਖਰਾਬੇ ਤੋਂ ਬਿਨਾਂ ਨਹੀਂ ਜਾ ਸਕੇਗਾ। ਜੋ ਅੱਖ ਖਨੌਰੀ ਬਾਰਡਰ ਵੱਲ ਦਿਖੇਗੀ ਤਾਂ ਉਹ ਅੱਖ ਕੱਢ ਦਿੱਤੀ ਜਾਵੇਗੀ । ਜੋ ਹੱਥ ਇੱਥੇ ਵਧੇਗਾ ਉਸਨੂੰ ਵੱਢ ਦਿੱਤਾ ਜਾਵੇਗਾ ।