Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਕੂਲ ਪੱਧਰ 'ਤੇ ਕਰਵਾਏ ਜਾਣ ਖੇਡ ਮੁਕਾਬਲੇ : ਗੁਰਲਾਲ ਘਨੌਰ

ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਕੂਲ ਪੱਧਰ 'ਤੇ ਕਰਵਾਏ ਜਾਣ ਖੇਡ ਮੁਕਾਬਲੇ : ਗੁਰਲਾਲ ਘਨੌਰ

ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਕੂਲ ਪੱਧਰ ‘ਤੇ ਕਰਵਾਏ ਜਾਣ ਖੇਡ ਮੁਕਾਬਲੇ : ਗੁਰਲਾਲ ਘਨੌਰ
-ਜ਼ਿਲ੍ਹੇ ‘ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਪ੍ਰੇਰਿਤ : ਡਿਪਟੀ ਕਮਿਸ਼ਨਰ
ਪਟਿਆਲਾ, 30 ਜੂਨ:
ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਜ਼ੋਨ ਪੱਧਰ ਦੇ ਖੇਡ ਮੁਕਾਬਲਿਆਂ ਤੋਂ ਪਹਿਲਾ ਸਕੂਲ ਪੱਧਰ ਅਤੇ ਕਲੱਸਟਰ ਪੱਧਰ ‘ਤੇ ਮੁਕਾਬਲੇ ਕਰਵਾਏ ਜਾਣ ਤਾਂ ਜੋ ਅਸਲੀ ਟੇਲੈਂਟ ਨੂੰ ਮੌਕਾ ਮਿਲ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ‘ਚ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਰੂਪ ਰੇਖਾ ਤਿਆਰ ਕਰਨ ਲਈ ਮੀਟਿੰਗ ਕਰ ਰਹੇ ਸਨ।
ਮੀਟਿੰਗ ਦੌਰਾਨ ਗੁਰਲਾਲ ਘਨੌਰ ਨੇ ਕਿਹਾ ਕਿ ਅਸਲ ਵਿੱਚ ਖੇਡ ਪ੍ਰਤਿਭਾ ਨੂੰ ਸਕੂਲਾਂ ਵਿੱਚ ਹੀ ਪਰਖਿਆ ਜਾਂਦਾ ਹੈ ਪਰ ਆਮ ਤੌਰ ‘ਤੇ ਜ਼ੋਨ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਸਕੂਲ ਪੱਧਰ ‘ਤੇ ਕੋਈ ਮੁਕਾਬਲਾ ਨਾ ਹੋਣ ਕਾਰਨ ਕਈ ਵਾਰ ਪ੍ਰਤਿਭਾਵਾਨ ਬੱਚਿਆਂ ਨੂੰ ਮੌਕਾ ਨਹੀਂ ਮਿਲਦਾ, ਜਿਸ ਦਾ ਬੱਚਿਆਂ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਜ਼ੋਨ ਦੇ ਮੁਕਾਬਲਿਆਂ ਤੋਂ ਪਹਿਲਾਂ ਸਕੂਲ ਪੱਧਰ ਅਤੇ ਫੇਰ ਕਲੱਸਟਰ ਪੱਧਰ ‘ਤੇ ਮੁਕਾਬਲੇ ਕਰਵਾਏ ਜਾਣ। ਇਸ ਦੇ ਆਉਣ ਵਾਲੇ ਸਮੇਂ ‘ਚ ਸਾਰਥਕ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ‘ਚ ਲੱਖਾਂ ਖਿਡਾਰੀਆਂ ਵੱਲੋਂ ਹਿੱਸਾ ਲੈ ਕੇ ਇਸ ਨੂੰ ਭਰਵਾਂ ਹੁੰਗਾਰਾਂ ਦਿੱਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਜ਼ਿਲ੍ਹੇ ਦੀਆਂ ਖੇਡ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਪਾਸੋਂ ਸੁਝਾਅ ਲਏ ਜਾਣਗੇ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਕਿਹਾ ਕਿ ਸਟੇਟ ਓਲੰਪਿਕ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਵੀ ਕਾਰਵਾਈ ਅਰੰਭੀ ਜਾਵੇ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ‘ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਖੇਡ ਇੰਸਟੀਚਿਊਟ ਦਾ ਦੌਰਾ ਵੀ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਅੰਦਰ ਹੋਰ ਉਤਸ਼ਾਹ ਪੈਦਾ ਹੋ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜਦਾਨ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top