Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਯੋਗੀ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁੱਖ ਮੰਤਰੀ ਯੋਗੀ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁੱਖ ਮੰਤਰੀ ਯੋਗੀ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਇਹ ਜਾਣਕਾਰੀ ਦਿਤੀ । ਉਨ੍ਹਾਂ ਦਸਿਆ ਕਿ ਮੁਲਜ਼ਮ, ਜਿਸ ਦੀ ਪਛਾਣ ਅਨਿਲ ਵਜੋਂ ਹੋਈ ਹੈ, ਨੇ ਐਮਰਜੈਂਸੀ ਸੇਵਾ ਡਾਇਲ 112 `ਤੇ ਫ਼ੋਨ ਕਰ ਕੇ ਦਾਅਵਾ ਕੀਤਾ ਸੀ ਕਿ ਉਹ 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਗੋਲੀ ਮਾਰ ਦੇਵੇਗਾ । ਪੁਲਸ ਮੁਤਾਬਕ ਅਨਿਲ ਨੇ ਇਜਤਨਗਰ ਥਾਣੇ ਦੇ ਇੰਚਾਰਜ ਅਤੇ ਹੋਰ ਅਧਿਕਾਰੀਆਂ ਨੂੰ ਵੀ ਧਮਕੀਆਂ ਦਿਤੀਆਂ । ਇਜਤਨਗਰ ਥਾਣੇ ਦੇ ਇੰਚਾਰਜ (ਐਸ. ਐਚ. ਓ.) ਧਨੰਜੈ ਪਾਂਡੇ ਨੇ ਦਸਿਆ ਕਿ ਮੰਗਲਵਾਰ ਰਾਤ ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਦੋਸ਼ੀ ਦਾ ਫ਼ੋਨ ਬੰਦ ਸੀ । ਰਾਤ ਭਰ ਸਖ਼ਤ ਤਲਾਸ਼ੀ ਲੈਣ ਤੋਂ ਬਾਅਦ ਬੁੱਧਵਾਰ ਨੂੰ ਅਨਿਲ ਨੂੰ ਟਰੇਸ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ । ਥਾਣਾ ਇੰਚਾਰਜ ਨੇ ਦਸਿਆ ਕਿ ਐਫ਼. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਉਸ ਨੂੰ ਵੀਰਵਾਰ ਨੂੰ ਇੱਥੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ । ਪੁਲਸ ਅਨੁਸਾਰ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਅਨਿਲ ਨੇ ਮੰਗਲਵਾਰ ਸ਼ਾਮ ਸਥਾਨਕ ਪੀਆਰਵੀ ਟੀਮ ਨੂੰ ਸ਼ਿਕਾਇਤ ਕੀਤੀ ਕਿ ਉਸਦੇ ਦੋਸਤ ਨੇ ਉਸਦਾ ਮੋਟਰਸਾਈਕਲ ਉਧਾਰ ਲਿਆ ਸੀ ਅਤੇ ਵਾਪਸ ਨਹੀਂ ਕੀਤਾ । ਹਾਲਾਂਕਿ ਜਦੋਂ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿਤੀਆਂ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿਤੀਆਂ। ਪੁਲਸ ਨੇ ਦਸਿਆ ਕਿ ਰਾਤ ਕਰੀਬ 11 ਵਜੇ ਅਨਿਲ ਨੇ 112 `ਤੇ ਇਕ ਹੋਰ ਕਾਲ ਕੀਤੀ ਅਤੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ।

Advertisement
Advertisement
Advertisement
Advertisement
Scroll to Top