ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਸਾਰੰਗੀ ਸਿਰ ‘ਤੇ ਸੱਟ ਲੱਗਣ ਕਰਕੇ ਹੋਏ ਜ਼ਖ਼ਮੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 19 December, 2024, 12:04 PM

ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਸਾਰੰਗੀ ਸਿਰ ‘ਤੇ ਸੱਟ ਲੱਗਣ ਕਰਕੇ ਹੋਏ ਜ਼ਖ਼ਮੀ
ਨਵੀ ਦਿੱਲੀ : ਭਾਰਤ ਦੇਸ਼ ਦੇ ਸੂਬੇ ਉੜੀਸਾ ਦੇ ਬਾਲਾਸੋਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਸਾਰੰਗੀ ਅੱਜ ਸਿਰ ਤੇ ਸੱਟ ਲੱਗਣ ਦੇ ਚਲਦਿਆਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵ੍ਹੀਲਚੇਅਰ ‘ਤੇ ਲਿਜਾਇਆ ਗਿਆ । ਸਾਰੰਗੀ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਧੱਕਾ ਦਿਤੇ ਜਾਣ ‘ਤੇ ਉਹ ਡਿੱਗੇ ਹਨ । ਜ਼ਖਮੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਉਨ੍ਹਾਂ ‘ਤੇ ਡਿੱਗ ਪਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ । ਓਧਰ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਹਨ ਅਤੇ ਸੰਸਦ ਦੇ ਮੁੱਖ ਗੇਟ ‘ਤੇ ਇਕੱਠੇ ਹੋਣ ਕਾਰਨ ਉਨ੍ਹਾਂ ਨੂੰ ਸੰਸਦ ‘ਚ ਦਾਖਲ ਹੋਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪਿਆ ।