ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਕੀਤਾ ਬਾਬਾ ਸਾਹਿਬ ਅੰਬੇਡਕਰ `ਤੇ ਕੀਤੀ ਟਿਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਸੰਸਦ ਕੰਪਲੈਕਸ `ਚ ਪ੍ਰਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 19 December, 2024, 12:41 PM

ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਕੀਤਾ ਬਾਬਾ ਸਾਹਿਬ ਅੰਬੇਡਕਰ `ਤੇ ਕੀਤੀ ਟਿਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਸੰਸਦ ਕੰਪਲੈਕਸ `ਚ ਪ੍ਰਦਰਸ਼ਨ
ਨਵੀਂ ਦਿੱਲੀ : ਭਾਰਤ ਦੀਆਂ ਸਿਆਸੀ ਪਾਰਟੀਆਂ ਵਿਚੋਂ ਇਤਿਹਾਸਕ ਪਾਰਟੀ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਬਾਬਾ ਸਾਹਿਬ ਅੰਬੇਡਕਰ `ਤੇ ਕੀਤੀ ਟਿਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਸੰਸਦ ਕੰਪਲੈਕਸ `ਚ ਪ੍ਰਦਰਸ਼ਨ ਕੀਤਾ ਤਾਂ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਮੁੱਖ ਵਿਰੋਧੀ ਪਾਰਟੀ `ਤੇ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਨ ਦਾ ਦੋਸ਼ ਲਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ । ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਕਥਿਤ ਧੱਕਾ-ਮੁੱਕੀ ਵੀ ਹੋਈ । ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਾਇਆ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਧੱਕਾ-ਮੁੱਕੀ, ਜਿਸ ਕਾਰਨ ਉਨ੍ਹਾਂ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ `ਤੇ ਸੱਟ ਲੱਗ ਗਈ । ਦੂਜੇ ਪਾਸੇ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸੰਸਦ ਭਵਨ ਵਿਚ ਦਾਖ਼ਲ ਹੋਣ ਤੋਂ ਰੋਕਿਆ ਅਤੇ ਧੱਕਾ ਦਿਤਾ । ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਲੜਨ ਲਈ ਵਿਚਕਾਰ ਵਿਚ ਆਏ ਸਨ। ਉਨ੍ਹਾਂ ਵਤੀਰਾ ਗੁੰਡੇ ਵਰਗਾ ਸੀ, ਇਹ ਦੇਸ਼ ਗੁੰਡਿਆਂ ਨੂੰ ਬਰਦਾਸ਼ਤ ਨਹੀਂ ਕਰੇਗਾ। ਉਸ ਨੇ ਸਾਡੇ ਇਕ ਬਜ਼ੁਰਗ ਸੰਸਦ ਮੈਂਬਰ ਨੂੰ ਧੱਕਾ ਦੇ ਕੇ ਸੁੱਟ ਦਿਤਾ । ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ । ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਮੈਨੂੰ ਧਮਕੀਆਂ ਦੇ ਰਹੇ ਸਨ । ਉਨ੍ਹਾਂ ਕਿਹਾ ਕਿ ਮੁੱਖ ਮੁੱਦਾ ਇਹ ਹੈ ਕਿ ਸੰਵਿਧਾਨ ਅਤੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਗਿਆ ਹੈ ।