Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 3:58 am

+91 90915 01313 , +91 90916 01313

punjabbanni@gmail.com
punjabbani@yahoo.com

ਫਰੀਦਕੋਟ ਦੇ ਥਾਣਾ ਸਦਰ ਮੁਖੀ ਦੀ ਹੋਈ ਸਾਈਲੈਂਟ ਅਟੈਕ ਨਾਲ ਮੌਤ

ਫਰੀਦਕੋਟ ਦੇ ਥਾਣਾ ਸਦਰ ਮੁਖੀ ਦੀ ਹੋਈ ਸਾਈਲੈਂਟ ਅਟੈਕ ਨਾਲ ਮੌਤ

ਫਰੀਦਕੋਟ ਦੇ ਥਾਣਾ ਸਦਰ ਮੁਖੀ ਦੀ ਹੋਈ ਸਾਈਲੈਂਟ ਅਟੈਕ ਨਾਲ ਮੌਤ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਥਾਣਾ ਸਦਰ ਵਿਚ ਐੱਸ. ਐਚ. ਓ. ਵਜੋਂ ਤੈਨਾਤ ਇੰਸਪੈਕਟਰ ਬਲਜੀਤ ਸਿੰਘ ਦੀ ਸਾਈਲੈਂਟ ਅਟੈਕ ਆਉਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਥਾਣਾ ਸਦਰ ਵਿੱਚ ਮਹੌਲ ਬਹੁਤ ਗਮਗੀਨ ਹੋ ਗਿਆ । ਜਾਣਕਾਰੀ ਮੁਤਾਬਿਕ ਇੰਸਪੈਕਟਰ ਬਲਜੀਤ ਸਿੰਘ ਸਰਕਾਰੀ ਕੰਮ ਸੰਬੰਧੀ ਕੱਲ੍ਹ ਚੰਡੀਗੜ੍ਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਗਏ ਸਨ ਅਤੇ ਕੰਮ ਨਿਬੇੜ ਕੇ ਵਾਪਸ ਪਰਤ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ ਬੀਪੀ ਵਧਣ ਦੀ ਸ਼ਿਕਾਇਤ ਤੋਂ ਬਾਅਦ ਸਾਈਲੈਂਟ ਅਟੈਕ ਆ ਗਿਆ ਅਤੇ ਜਦ ਉਨ੍ਹਾਂ ਦੀ ਤਬੀਅਤ ਖ਼ਰਾਬ ਦੇ ਚਲਦੇ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ । ਉਨ੍ਹਾਂ ਦੇ ਸਹਿਯੋਗੀ ਰਹੇ ਸਹਾਇਕ ਥਾਣਾ ਮੁਖੀ ਸਤਪਾਲ ਸਿੰਘ ਨੇ ਕਿਹਾ ਕਿ ਇੰਸਪੈਕਟਰ ਬਲਜੀਤ ਸਿੰਘ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ, ਜਿਨ੍ਹਾਂ ਨੇ ਹਰ ਕੰਮ ਵਿੱਚ ਆਪਣੇ ਸਟਾਫ ਦਾ ਸਹਿਯੋਗ ਕੀਤਾ ਅਤੇ ਹਰ ਇੱਕ ਕੰਮ ਖੁਦ ਅੱਗੇ ਆ ਕੇ ਕਰਦੇ ਰਹੇ । ਬਲਜੀਤ ਸਿੰਘ ਜਟਾਣਾ ਮੁਕਤਸਰ ਦੇ ਪਿੰਡ ਪੰਨੀ ਵਾਲਾ ਫੱਤਾ ਦੇ ਵਸਨੀਕ ਸਨ, ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਜਿ਼ਲ੍ਹਾ ਪੁਲਸ ਮੁਖੀ ਪ੍ਰਗਿਆ ਜੈਨ ਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਹੋਰ ਉੱਚ ਪੁਲਸ ਅਧਿਕਾਰੀਆਂ ਨੇ ਬਲਜੀਤ ਸਿੰਘ ਜਟਾਣਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਇਸ ਮੌਕੇ ਪੁਲਸ ਦੀ ਇੱਕ ਟੁਕੜੀ ਨੇ ਉਹਨਾਂ ਨੂੰ ਸਲਾਮੀ ਦਿੱਤੀ ।

Advertisement
Advertisement
Advertisement
Advertisement
Scroll to Top