ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹੋਈ ਇਲਾਜ ਦੌਰਾਨ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 18 December, 2024, 11:03 AM

ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹੋਈ ਇਲਾਜ ਦੌਰਾਨ ਮੌਤ
ਮੁਹਾਲੀ : ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸ਼ੰਭੂ ਸਰਹੱਦ `ਤੇ ਚੱਲ ਰਹੇ ਸੰਘਰਸ਼ ਦੌਰਾਨ ਇਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਨੇ 14 ਦਸੰਬਰ ਨੂੰ ਸ਼ੰਭੂ ਸਰਹੱਦ `ਤੇ ਸਲਫ਼ਾਸ ਨਿਗਲ ਲਈ ਸੀ । ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਰਣਜੋਧ ਸਿੰਘ (ਉਮਰ 57 ਸਾਲ) ਵਜੋਂ ਹੋਈ ਹੈ । ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ । ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣੇ ਜਾਣ ਕਾਰਨ ਉਸ ਨੂੰ ਬਹੁਤ ਦੁੱਖ ਹੋਇਆ ਹੈ । ਜਦੋਂ ਕਿਸਾਨਾਂ `ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ । ਇਸ ਦੌਰਾਨ ਨੌਜਵਾਨ ਕਿਸਾਨ ਨੇ ਸਲਫਾਸ ਨਿਗਲ ਲਈ ।
