Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:54 pm

+91 90915 01313 , +91 90916 01313

punjabbanni@gmail.com
punjabbani@yahoo.com

ਸਵਰਨ ਸਿੰਘ ਉਰਫ਼ ਜੀਵਨ ਫੌਜੀ ਨੇ ਦੇਸ਼ ਵਿਰੋਧੀ ਕੰਮ ਕਰਕੇ ਉਸਦੀ ਜਿ਼ੰਦਗੀ ਬਰਬਾਦ ਕਰ ਦਿੱਤੀ ਹੈ : ਮਾਂ ਹਰਜਿੰਦਰ ਕੌਰ

ਸਵਰਨ ਸਿੰਘ ਉਰਫ਼ ਜੀਵਨ ਫੌਜੀ ਨੇ ਦੇਸ਼ ਵਿਰੋਧੀ ਕੰਮ ਕਰਕੇ ਉਸਦੀ ਜਿ਼ੰਦਗੀ ਬਰਬਾਦ ਕਰ ਦਿੱਤੀ ਹੈ : ਮਾਂ ਹਰਜਿੰਦਰ ਕੌਰ

ਸਵਰਨ ਸਿੰਘ ਉਰਫ਼ ਜੀਵਨ ਫੌਜੀ ਨੇ ਦੇਸ਼ ਵਿਰੋਧੀ ਕੰਮ ਕਰਕੇ ਉਸਦੀ ਜਿ਼ੰਦਗੀ ਬਰਬਾਦ ਕਰ ਦਿੱਤੀ ਹੈ : ਮਾਂ ਹਰਜਿੰਦਰ ਕੌਰ
ਬਟਾਲਾ : ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿਚ ਹੋਏ ਧਮਾਕੇ ਦੀ ਜਿੰਮੇਵਾਰੀ ਲੈਣ ਵਾਲੇ ਸਵਰਨ ਸਿੰਘ ਉਰਫ ਜੀਵਨ ਫੌਜੀ ਜਿਸਦਾ ਕਿ ਘਰ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਸ਼ਹਿਜ਼ਾਦਾ ਕਲਾਂ ਹੈ ਵਲੋਂ ਕੀਤੇ ਜਾ ਰਹੇ ਦੇਸ਼ ਵਿਰੋਧੀ ਕੰਮਾਂ ਨੂੰ ਲੈ ਕੇ ਦੁਖੀ ਉਸ ਦੀ ਮਾਤਾ ਹਰਜਿੰਦਰ ਕੌਰ ਨੇੇ ਕਿਹਾ ਕਿ ਉਸ ਦੇ ਪੁੱਤਰ ਨੇ ਉਸ ਦੀ ਜਿੰਦਗੀ ਬਰਬਾਦ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਥਾਣੇ ’ਤੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਜੀਵਨ ਫੌਜੀ ਵੱਲੋਂ ਸੋਸ਼ਲ ਮੀਡੀਆ ’ਤੇ ਲਈ ਗਈ ਹੈ । ਸੋਸ਼ਲ ਮੀਡੀਆ ’ਤੇ ਜ਼ਿੰਮੇਵਾਰੀ ਵਾਇਰਲ ਹੋਣ ਤੋਂ ਬਾਅਦ ਪੱਤਰਕਾਰਾਂ ਦੀ ਟੀਮ ਜੀਵਨ ਫੌਜੀ ਦੇ ਪਿੰਡ ਸ਼ਹਿਜ਼ਾਦਾ ਕਲਾਂ ਪਹੁੰਚੀ, ਜਿੱਥੇ ਉਸ ਦੀ ਮਾਤਾ ਹਰਜਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਦੋ ਧੀਆਂ ਹਨ । ਉਸ ਨੇ ਕਿਹਾ ਕਿ ਉਸ ਨੇ ਆਪਣੇ ਪੁੱਤਰ ਸਵਰਨ ਸਿੰਘ ਉਰਫ ਜੀਵਨ ਫੌਜੀ ਨੂੰ ਬੜੇ ਚਾਅ ਦੇ ਨਾਲ 2018 ਵਿਚ ਫੌਜ ’ਚ ਭਰਤੀ ਕਰਵਾਇਆ ਸੀ ਅਤੇ ਉਸ ਨੇ ਵੱਖ-ਵੱਖ ਥਾਵਾਂ ’ਤੇ ਕਰੀਬ ਸੱਤ ਸਾਲ ਫੌਜ ’ਚ ਸੇਵਾ ਵੀ ਨਿਭਾਈ ਹੈ । ਮਾਤਾ ਹਰਜਿੰਦਰ ਕੌਰ ਨੇ ਕਿਹਾ ਕਿ ਕਰੀਬ ਨੌ ਮਹੀਨੇ ਪਹਿਲਾਂ ਉਹ ਫੌਜ ਤੋਂ ਭਗੌੜਾ ਹੋ ਗਿਆ ਸੀ, ਜਿਸ ਬਾਰੇ ਉਸ ਨੂੰ ਉਸ ਵੇਲੇ ਪਤਾ ਲੱਗਾ, ਜਦ ਉਸਦੀ ਇੱਕ ਤਸਵੀਰ ਵਿਦੇਸ਼ ’ਚੋਂ ਵਾਇਰਲ ਹੋਈ। ਹਰਜਿੰਦਰ ਕੌਰ ਨੇ ਕਿਹਾ ਕਿ ਉਸ ਨੂੰ ਉਸ ਦੇ ਕੀਤੇ ਜਾ ਰਹੇ ਦੇਸ਼ ਵਿਰੋਧੀ ਕੰਮਾਂ ਬਾਰੇ ਕੋਈ ਜਾਣਕਾਰੀ ਨਹੀਂ ਅਤੇ ਨਾ ਹੀ ਉਸ ਨੇ ਕਦੀ ਉਸ ਨੂੰ ਫੋਨ ਕੀਤਾ । ਹਰਜਿੰਦਰ ਕੌਰ ਨੇ ਕਿਹਾ ਕਿ ਜੋ ਦੇਸ਼ ਵਿਰੋਧੀ ਗਤੀਵਿਧੀਆਂ ਕੀਤੀਆਂ ਉਸ ਨਾਲ ਉਸ ਨੂੰ ਭਾਰੀ ਮਾਨਸਿਕ ਸੱਟ ਵੱਜੀ ਹੈ । ਉਸ ਨੇ ਕਿਹਾ ਕਿ ਉਸ ਨੂੰ ਆਸ ਸੀ ਕਿ ਉਸ ਦਾ ਪੁੱਤਰ ਫੌਜ ’ਚ ਸੇਵਾ ਕਰਦਿਆਂ ਘਰ ਦੀ ਗਰੀਬੀ ਦੂਰ ਕਰੇਗਾ, ਪਰ ਗੈਂਗਸਟਰ ਬਣ ਕੇ ਉਸ ਨੇ ਉਸ ਦਾ ਜੀਵਨ ਬਰਬਾਦ ਕਰ ਦਿੱਤਾ ਹੈ । ਉਸ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਰੀਬ ਪੰਜ ਦਿਨ ਪੁਲਸ ਨੇ ਉਸ ਨੂੰ ਹਿਰਾਸਤ ’ਚ ਰੱਖ ਕੇ ਪ੍ਰੇਸ਼ਾਨ ਕੀਤਾ ਸੀ। ਉਸ ਨੇ ਕਿਹਾ ਕਿ ਜੀਵਨ ਫੌਜੀ ਦੀਆਂ ਗਤੀਵਿਧੀਆਂ ਨਾਲ ਉਸ ਦਾ ਆਂਢ ਗਵਾਂਢ ਵੀ ਉਸ ਦਾ ਹਾਲ ਚਾਲ ਨਹੀਂ ਪੁੱਛਦਾ ।

Advertisement
Advertisement
Advertisement
Advertisement
Scroll to Top