ਵਾਰਡ ਨੰਬਰ 11 ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇ ਜ਼ਿਲ੍ਹਾ ਪ੍ਰਸ਼ਾਸਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 18 December, 2024, 12:29 PM

ਨਗਰ ਨਿਗਮ ਚੋਣਾਂ
ਵਾਰਡ ਨੰਬਰ 11 ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇ ਜ਼ਿਲ੍ਹਾ ਪ੍ਰਸ਼ਾਸਨ
ਫਰੀਡਮ ਫਾਈਟਰ ਪਰਿਵਾਰ ਨਾਲ ਧੱਕਾ ਹੋਇਆ ਤਾਂ 26 ਜਨਵਰੀ ਦੇ ਸਮਾਗਮਾਂ ਦਾ ਕਰਾਂਗੇ ਬਾਇਕਾਟ : ਡਕਾਲਾ, ਸੰਧੂ
ਪਟਿਆਲਾ : ਨਗਰ ਨਿਗਮ ਚੋਣਾਂ ਦੌਰਾਨ ਮੋਜੋਦਾ ਸਰਕਾਰ ਦੇ ਉਮੀਦਵਾਰਾਂ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ । ਵਾਰਡ ਨੰਬਰ 11 ਵਿਚੋਂ ਫਰੀਡਮ ਫਾਈਟਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਦੀ ਧਰਮਪਤਨੀ ਬੀਬੀ ਸਿਰਤਾਜ ਕੋਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ । ਇਸ ਸਬੰਧੀ ਜ਼ਿਲ੍ਹਾ ਜਥੇਬੰਦੀ ਦੇ ਜਰਨਲ ਸਕੱਤਰ ਰਾਜ ਕੁਮਾਰ ਡਕਾਲਾ ਅਤੇ ਗੁਰਇਕਬਾਲ ਸਿੰਘ ਸੰਧੂ ਉਤਰਾਧਿਕਾਰੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਵਾਰਡ ਨੰਬਰ 11 ਵਿੱਚ ਫਰੀਡਮ ਫਾਈਟਰ ਪਰਿਵਾਰ ਦੇ ਚੋਣ ਲੜਨ ਸਬੰਧੀ ਜਾਣੂ ਕਰਵਾਇਆ ਗਿਆ ਹੈ। ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਤੋਂ ਮੰਗ ਕੀਤੀ ਕਿ ਵਾਰਡ ਨੰਬਰ 11 ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ । ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਦੇ ਉਮੀਦਵਾਰ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਧੱਕਾ ਹੋਇਆ ਤਾਂ ਆਉਣ ਵਾਲੇ ਗਣਤੰਤਰ ਦਿਵਸ 26 ਜਨਵਰੀ ਨੂੰ ਸਾਰੇ ਫਰੀਡਮ ਫਾਈਟਰ ਪਰਿਵਾਰਾਂ ਵਲੋਂ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਬਾਈਕਾਟ ਕੀਤਾ ਜਾਵੇਗਾ, ਜਿਸ ਦੀ ਜ਼ਿਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ । ਆਗੂਆਂ ਨੇ ਕਿਹਾ ਕਿ ਦੇਸ਼ ਭਗਤ ਪਰਿਵਾਰ ਨੂੰ ਚੋਣਾਂ ਦੌਰਾਨ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਵੋਟਾਂ ਵਾਲੇ ਦਿਨ ਵੀਡੀਓਗਰਾਫੀ ਕਰਵਾਈ ਜਾਵੇ ਅਤੇ ਪਰਿਵਾਰ ਦੇ ਮਾਣ ਸਨਮਾਨ ਨੂੰ ਬਹਾਲ ਰੱਖਣ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 11 ਵਿੱਚ ਲਾਅ ਐਂਡ ਆਰਡਰ ਤੋੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਫਰੀਡਮ ਫਾਈਟਰ ਪਰਿਵਾਰ ਦੇ ਮਾਣ ਸਨਮਾਨ ਨੂੰ ਬਹਾਲ ਰੱਖਿਆ ਜਾਵੇਗਾ ।