Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਲਈ ਜ਼ਰੂਰੀ ਨਿਰਦੇਸ਼ ਜਾਰੀ

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਲਈ ਜ਼ਰੂਰੀ ਨਿਰਦੇਸ਼ ਜਾਰੀ

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਲਈ ਜ਼ਰੂਰੀ ਨਿਰਦੇਸ਼ ਜਾਰੀ
-ਅਸਲਾ ਲਾਇਸੰਸ ਧਾਰਕ ਲਾਇਸੰਸ ਸਬੰਧੀ ਲੋੜੀਂਦੀਆਂ ਸੇਵਾਵਾਂ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿਖੇ ਈ-ਸੇਵਾ ਪੋਰਟਲ ਤੇ ਤੁਰੰਤ ਅਪਲਾਈ ਕਰਨ : ਵਧੀਕ ਜ਼ਿਲ੍ਹਾ ਮੈਜਿਸਟਰੇਟ
-2019 ਤੋਂ ਬਾਅਦ ਈ-ਸੇਵਾ ਪੋਰਟਲ ‘ਤੇ ਅਸਲੇ ਸਬੰਧੀ ਸੇਵਾ ਨਾ ਲੈਣ ਵਾਲੇ 31 ਦਸੰਬਰ ਤੱਕ ਲੋੜੀਂਦੀਆਂ ਸੇਵਾ ਲਈ ਅਪਲਾਈ ਕਰਨ
ਪਟਿਆਲਾ, 18 ਦਸੰਬਰ : ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਸਤੰਬਰ 2019 ਤੋਂ ਬਾਅਦ ਈ-ਸੇਵਾ ਪੋਰਟਲ ‘ਤੇ ਆਪਣੇ ਅਸਲੇ ਲਾਇਸੰਸ ਸਬੰਧੀ ਕੋਈ ਵੀ ਲੋੜੀਂਦੀ ਸੇਵਾ ਲਈ ਅਰਜ਼ੀ ਨਹੀਂ ਦਿੱਤੀ ਗਈ ਹੈ ਤਾਂ ਉਹ 1 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਲੋੜੀਂਦੀ ਸੇਵਾਵਾਂ ਲਈ ਅਪਲਾਈ ਕਰਨਾ ਯਕੀਨੀ ਬਣਾਉਣ ਕਿਉਂਕਿ ਉਕਤ ਮਿਤੀ ਤੋਂ ਬਾਅਦ ਉਹ ਆਪਣੇ ਅਸਲਾ ਲਾਇਸੰਸ ਸਬੰਧੀ ਲੋੜੀਂਦੀ ਸੇਵਾ ਈ-ਸੇਵਾ ਪੋਰਟਲ ‘ਤੇ ਪ੍ਰਾਪਤ ਨਹੀਂ ਕਰ ਸਕਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਜਿਹੇ ਅਸਲਾ ਧਾਰਕਾਂ ਜਿਨ੍ਹਾਂ ਵੱਲੋਂ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਕੋਈ ਵੀ ਲੋੜੀਂਦੀ ਸੇਵਾ ਈ-ਸੇਵਾ ਪੋਰਟਲ ‘ਤੇ ਅਪਲਾਈ ਨਹੀਂ ਕੀਤੀ ਗਈ, ਉਹਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੀ ਸੇਵਾ ਸਬੰਧੀ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਵਾਉਣ ਤਾਂ ਜੋ ਅਸਲਾ ਲਾਇਸੰਸੀਆਂ ਨੂੰ ਭਵਿੱਖ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇੱਥੋ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਇਸ ਉਪਰੰਤ ਲਿਸਟ ਵਿੱਚ ਦਰਜ ਕੋਈ ਵੀ ਐਪਲੀਕੇਸ਼ਨ ਡੀਲ ਨਹੀਂ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top