Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਸੰਜੀਵਨੀ ਸਕੀਮ’ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਦਾ ਕੇਜਰੀਵਾਲ ਨੇ ਕੀਤਾ ਐਲਾਨ

ਸੰਜੀਵਨੀ ਸਕੀਮ’ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਦਾ ਕੇਜਰੀਵਾਲ ਨੇ ਕੀਤਾ ਐਲਾਨ

ਸੰਜੀਵਨੀ ਸਕੀਮ’ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਦਾ ਕੇਜਰੀਵਾਲ ਨੇ ਕੀਤਾ ਐਲਾਨ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸਾਲ 2025 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਦਿੱਲੀ ਵਾਸੀਆਂ ਲਈ `ਸੰਜੀਵਨੀ` ਸਕੀਮ ਲੈ ਕੇ ਆਏ ਹਨ ਇਸ ਸਕੀਮ ਅਧੀਨ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਮੁਫਤ ਇਲਾਜ ਹੋਵੇਗਾ । ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਸਾਡੇ ਸਾਰੇ ਬਜ਼ੁਰਗਾਂ ਲਈ ਖ਼ੁਸ਼ਖਬਰੀ ਹੈ । ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਇਲਾਜ ਮੁਫ਼ਤ ਹੋਵੇਗਾ, ਇਹ ਕੇਜਰੀਵਾਲ ਦੀ ਗਾਰੰਟੀ ਹੈ।ਕੇਜਰੀਵਾਲ ਨੇ ਕਿਹਾ ਕਿ ਬੁਢਾਪੇ ’ਚ ਇੱਕ ਗੱਲ ਸਭ ਨੂੰ ਪਰੇਸ਼ਾਨ ਕਰਦੀ ਹੈ। ਜਿਵੇਂ-ਜਿਵੇਂ ਉਮਰ ਵਧਦੀ ਹੈ, 100 ਬਿਮਾਰੀਆਂ ਸਾਨੂੰ ਘੇਰ ਲੈਂਦੀਆਂ ਹਨ । ਸਭ ਤੋਂ ਵੱਡੀ ਚਿੰਤਾ ਇਲਾਜ ਦੀ ਹੈ । ਮੈਂ ਬਹੁਤ ਸਾਰੇ ਲੋਕਾਂ ਨੂੰ ਜਾਣਦਾ ਹਾਂ ਜੋ ਚੰਗੇ ਪਰਿਵਾਰਾਂ ਤੋਂ ਆਉਂਦੇ ਹਨ ਪਰ ਉਨ੍ਹਾਂ ਦੇ ਬੱਚੇ ਉਨ੍ਹਾਂ ਦੀ ਦੇਖਭਾਲ ਨਹੀਂ ਕਰਦੇ । ਉਨ੍ਹਾਂ ਦੱਸਿਆ ਕਿ ਰਾਮਾਇਣ ’ਚ ਇੱਕ ਕਥਾ ਹੈ, ਜਦੋਂ ਲਕਸ਼ਮਣ ਬੇਹੋਸ਼ ਹੋ ਗਏ ਤਾਂ ਹਨੂੰਮਾਨ ਉਨ੍ਹਾਂ ਲਈ ਸੰਜੀਵਨੀ ਜੜੀ ਬੂਟੀ ਲੈ ਕੇ ਆਏ।ਅੱਜ ਮੈਂ ਦਿੱਲੀ ਸਰਕਾਰ ਦੀ ਬਜ਼ੁਰਗਾਂ ਲਈ ‘ਸੰਜੀਵਨੀ’ ਸਕੀਮ ਦਾ ਐਲਾਨ ਕਰ ਰਿਹਾ ਹਾਂ । 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ । ਇਹ ਯੋਜਨਾ ਚੋਣਾਂ ਤੋਂ ਬਾਅਦ ਲਾਗੂ ਕੀਤੀ ਜਾਵੇਗੀ । ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਹੋਵੇਗੀ । ਤੁਹਾਨੂੰ ਇੱਕ ਕਾਰਡ ਮਿਲੇਗਾ, ਤੁਹਾਨੂੰ ਸਿਰਫ਼ ਉਸ ਕਾਰਡ ਨੂੰ ਸੁਰੱਖਿਅਤ ਰੱਖਣਾ ਹੋਵੇਗਾ। ਜਿਵੇਂ ਹੀ ਆਮ ਆਦਮੀ ਪਾਰਟੀ ਚੋਣਾਂ ਜਿੱਤਦੀ ਹੈ, ਸਕੀਮ ਨੂੰ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top