ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 24ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 24ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ
ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਕੱਢਿਆ ਜਾਵੇਗਾ 20 ਦਸੰਬਰ ਨੂੰ ਨਗਰ ਕੀਰਤਨ, ਤਿਆਰੀਆਂ ਮੁਕੰਮਲ
ਗੁਰਦੁਆਰਾ ਸਾਹਿਬ ਵਿਖੇ ਸਜਾਏ ਜਾਣਗੇ ਧਾਰਮਕ ਦੀਵਾਨ, ਦੇਸ਼ ਵਿਦੇਸ਼ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ
ਪਟਿਆਲਾ 18 ਦਸੰਬਰ : ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 24ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸੰਤ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ 15 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕਰਕੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ । ਇਸ ਸਬੰਧ ਵਿਚ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਾਠ ਦੇ ਭੋਗ 20 ਦਸੰਬਰ ਨੂੰ ਪਾਏ ਜਾਣਗੇ ਸਵੇਰੇ ਉਪਰੰਤ ਦੂਜੀ ਲੜੀ ਦੇ 16 ਸ੍ਰੀ ਅਖੰਡ ਪਾਠ ਮੁੜ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 22 ਦਸੰਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਜਿਸ ਉਪਰੰਤ 10 ਵਜੇ ਤੋਂ 3.00 ਵਜੇ ਤੱਕ ਸੰਤ ਸਮਾਗਮ ਹੋਵੇਗਾ । ਉਨ੍ਹਾਂ ਦੱਸਿਆ ਕਿ ਧਾਰਮਕ ਸਮਾਗਮ ਵਿਚ ਵੱਖ ਵੱਖ ਸੰਪਰਦਾਵਾਂ ਦੇ ਮਹਾਂਪੁਰਸ਼ ਹਾਜ਼ਰੀ ਭਰਨਗੇ । ਉਨ੍ਹਾਂ ਦੱਸਿਆ ਕਿ ਇਸ ਮੌਕੇ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵਿਚ ਪੁੱਜਣਗੀਆਂ । ਉਨ੍ਹਾਂ ਦੱਸਿਆ ਕਿ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਮਹਾਨ ਨਗਰ ਕੀਰਤਨ 20 ਦਸੰਬਰ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਦੇਰ ਰਾਤ ਸਮੇਂ ਪੁੱਜੇਗਾ । ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ 21 ਦਸੰਬਰ ਦੀ ਸ਼ਾਮ 6.00 ਵਜੇ ਤੋਂ 9.00 ਵਜੇ ਤੱਕ ਦੀਵਾਨ ਸਜਾਏ ਜਾਣਗੇ । ਇਸ ਆਰੰਭਤਾ ਸਮੇਂ ਅਮਰਜੀਤ ਸਿੰਘ ਸੰਧੂ ਯੂ. ਕੇ., ਬੀਬੀ ਤਨਵੀਰ ਕੌਰ ਸੰਧੂ ਯੂ. ਕੇ., ਭਾਈ ਗੁਰਮੀਤ ਸਿੰਘ ਬਿੱਟੂ ਸਲੇਮਪੁਰਾ, ਭਾਈ ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਸਮੇਤ ਹੋਰ ਸੰਗਤਾਂ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਹਨ ।
