Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਆਰ. ਟੀ. ਸੀ. ਪੈਨਸ਼ਨਰਾਂ ਨੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਪੀ. ਆਰ. ਟੀ. ਸੀ. ਪੈਨਸ਼ਨਰਾਂ ਨੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਪੀ. ਆਰ. ਟੀ. ਸੀ. ਪੈਨਸ਼ਨਰਾਂ ਨੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਸ਼ਹੀਦੀ ਪੰਦਰਵਾੜੇ ਨੂੰ ਰਿਹਾ ਸਮਰਪਿਤ ਸ੍ਰੀ ਅਖੰਡ ਪਾਠ
ਹਰ ਸਾਲ ਕਰਵਾਇਆ ਜਾਵੇਗਾ ਇਨ੍ਹਾਂ ਦਿਨਾਂ ਵਿੱਚ ਆਖੰਡ ਪਾਠ ਸਾਹਿਬ।
ਪਟਿਆਲਾ, 18 ਦਸੰਬਰ : ਅੱਜ ਇੱਥੇ ਪੁਰਾਣੇ ਬੱਸ ਸਟੈਂਡ ਵਿਖੇ ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਵਲੋਂ ਸਮੁੱਚੇ ਪੀ. ਆਰ. ਟੀ. ਸੀ. ਪੈਨਸ਼ਨਰਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। 16 ਦਸੰਬਰ ਤੋਂ ਅਰੰਭ ਕੀਤੇ ਸ੍ਰੀ ਅਖੰਡ ਪਾਠ ਦੇ ਅੱਜ 18 ਦਸੰਬਰ ਨੂੰ ਭੋਗ ਪਾਉਣ ਉਪੰਤ ਰਾਗੀ ਜਥੇ ਵਲੋਂ ਬਹੁਤ ਹੀ ਵੈਰਾਗ ਮਈ ਕੀਰਤਨ ਕੀਤਾ ਗਿਆ । ਇਹ ਅਰੰਭ ਪਾਠ ਇਸ ਸ਼ਹੀਦੀ ਪੰਦਰਵਾੜੇ ਦੇ ਸ਼ਹੀਦਾਂ ਨੂੰ ਸਮਰਪਿਤ ਰਿਹਾ। ਪੀ. ਆਰ. ਟੀ. ਸੀ. ਦੇ ਸਮੁੱਚੇ ਡਿਪੂਆਂ ਨਾਲ ਸਬੰਧਤ ਪੈਨਸ਼ਨਰਾਂ ਨੇ ਇਸ ਅਖੰਡ ਪਾਠ ਵਿੱਚ ਸ਼ਮੂਲੀਅਤ ਕੀਤੀ । ਚਮਕੌਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੇ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਅਤੇ ਸ਼ਹੀਦੀਆਂ ਬਾਰੇ ਚਾਨਣਾ ਪਾਉਂਦਿਆ ਇਨ੍ਹਾਂ ਦਿਨਾਂ ਵਿੱਚ ਹਰ ਸਾਲ ਅਖੰਡ ਪਾਠ ਕਰਵਾਉਣ ਬਾਰੇ ਜਾਣਕਾਰੀ ਦਿੱਤੀ । ਭੋਗ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ । ਮਹਿੰਦਰ ਸਿੰਘ ਸੋਹੀ ਦੀ ਦੇਖ ਰੇਖ ਵਿੱਚ ਹੋਏ ਇਸ ਅਖੰਡ ਪਾਠ ਵਿੱਚ ਜ਼ੋਗਾ ਸਿੰਘ ਭਾਗੋ ਮਾਜਰਾ, ਉਸ ਦੀ ਪਤਨੀ ਬਖਸ਼ੀਸ਼ ਸਿੰਘ ਦਫਤਰੀ ਸਕੱਤਰ ਨੇ ਦੋਵੇਂ ਰਾਤਾਂ ਇੱਥੇ ਰਹਿ ਕੇ ਸੇਵਾ ਕੀਤੀ । ਉਪਰੋਕਤ ਤੋਂ ਇਲਾਵਾ ਅਮਲੋਕ ਸਿੰਘ ਕੈਸ਼ੀਅਰ, ਬੀਰ ਸਿੰਘ, ਨਿਰਪਾਲ ਸਿੰਘ, ਰਾਮ ਦਿੱਤਾ, ਰਣਜੀਤ ਸਿੰਘ ਜੀਓ, ਸੁਖਦੇਵ ਸਿੰਘ ਭੂਪਾ, ਅੰਮ੍ਰਿਤ ਲਾਲ ਫੌਜੀ, ਬਲਵੀਰ ਸਿੰਘ ਬੁੱਟਰ, ਗੁਰਦੀਪ ਸਿੰਘ, ਲਲਕਾਰ ਸਿੰਘ, ਬਲਜੀਤ ਸਿੰਘ ਸੀ. ਆਈ., ਘੋਲਾ ਸਿੰਘ, ਜ਼ੋਗਿੰਦਰ ਸਿੰਘ ਸਨੌਰੀ, ਜਗਤਾਰ ਸਿੰਘ, ਸੰਤ ਸਿੰਘ, ਪਰਮਜੀਤ ਸਿੰਘ ਅਤੇ ਗੁਰਦੇਵ ਸਿੰਘ ਲੰਗਰ *ਚ ਖੂਬ ਸੇਵਾ ਨਿਭਾਈ ।

Advertisement
Advertisement
Advertisement
Advertisement
Scroll to Top