Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵੋਕੇਸ਼ਨਲ ਟ੍ਰੇਨਿੰਗ ਕਰਵਾਈ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵੋਕੇਸ਼ਨਲ ਟ੍ਰੇਨਿੰਗ ਕਰਵਾਈ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵੋਕੇਸ਼ਨਲ ਟ੍ਰੇਨਿੰਗ ਕਰਵਾਈ
ਪਟਿਆਲਾ, 18 ਦਸੰਬਰ : ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ 12 ਤੋਂ 18 ਦਸੰਬਰ ਤੱਕ ਪੰਜ ਦਿਨਾਂ ਵੋਕੇਸ਼ਨਲ ਟਰੇਨਿੰਗ ਕਰਵਾਈ ਗਈ, ਇਸ ਕੋਰਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਮਸੀਂਗਣ, ਰੁੜਕੀ, ਸਦਨੌਲੀ ਅਤੇ ਕਲਿਆਣ ਦੇ 36 ਕਿਸਾਨਾਂ ਨੇ ਹਿੱਸਾ ਲਿਆ । ਪ੍ਰੋਫੈਸਰ ਗ੍ਰਹਿ ਵਿਗਿਆਨ ਡਾ. ਗੁਰਪਦੇਸ਼ ਕੌਰ ਨੇ ਹੱਥ ਨਾਲ ਕੱਢਾਈ ਦੇ ਵੱਖ-ਵੱਖ ਡਿਜ਼ਾਈਨਾਂ, ਫੈਬਰਿਕ ਪੇਂਟਿੰਗ ਅਤੇ ਹੱਥ ਨਾਲ ਬੁਣਾਈ ਦੇ ਜਰੀਏ ਕਪੜੇ ਬਣਾਉਣ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ । ਪੂਜਾ ਸ਼ਾਰਦਾ ਨੇ ਸਰਾਣੇ ਦੇ ਕਵਰ ਅਤੇ ਮੇਜ਼ ਰਨਰ ਵਰਗੀਆਂ ਸਜਾਵਟੀ ਚੀਜ਼ਾਂ ਤਿਆਰ ਕਰਨ ਦੇ ਤਰੀਕੇ ਦੱਸੇ । ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਅਤੇ ਫਲਾਂ ਦੇ ਪੌਦਿਆਂ ਦੀ ਖੇਤੀ ਬਾਰੇ ਜਾਣਕਾਰੀ ਸਾਂਝੀ ਕੀਤੀ । ਪ੍ਰੋਫੈਸਰ ਡਾ. ਰਾਜਨੀ ਗੋਇਲ ਨੇ ਮੌਸਮੀ ਫਲਾਂ ਅਤੇ ਸਬਜ਼ੀਆਂ ਤੋਂ ਉਤਪਾਦ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ । ਟਰੇਨਿੰਗ ਦੌਰਾਨ ਸਵੈ ਸਹਾਇਤਾ ਸਮੂਹ ਦੀ ਹਰਜੀਤ ਕੌਰ ਨੇ ਫੈਸ਼ਨ ਉਤਪਾਦਾਂ ਨਾਲ ਆਮਦਨ ਵਧਾਉਣ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ । ਆਖਰੀ ਦਿਨ, ਡਾ. ਗੁਰਪਦੇਸ਼ ਕੌਰ ਨੇ ਟ੍ਰੇਨੀਜ਼ ਨੂੰ ਆਪਣਾ ਕੱਪੜੇ ਤਿਆਰ ਕਰਨ ਅਤੇ ਬਿਊਟੀ ਦਾ ਸਾਜੋ ਸਾਮਾਨ ਤਿਆਰ ਕਰਨ ਬਾਰੇ ਕਾਰੋਬਾਰ ਸ਼ੁਰੂ ਕਰਕੇ ਆਤਮਨਿਰਭਰ ਬਣਨ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top