Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ

ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ

ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ
ਪੇਸ਼ਾਵਰ – ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ ਪਿਛਲੇ ਹਫਤੇ ਮਾਰੇ ਗਏ ਸਿੱਖ ਵਪਾਰੀ ਅਤੇ ਇਕ ਵੱਖਰੀ ਘਟਨਾ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਮ੍ਰਿਤਕ ਮਨਮੋਹਨ ਸਿੰਘ ਅਤੇ ਜ਼ਖਮੀ ਤਰਲੋਕ ਸਿੰਘ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਸੌਂਪੇ।
ਦੱਸ ਦਈਏ ਕਿ ਬੀਤੇ ਦਿਨੀਂ ਮਨਮੋਹਨ ਸਿੰਘ (35) ‘ਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੁਹੰਮਦ ਆਜ਼ਮ ਖਾਨ ਨੇ ਪੁਲਿਸ ਨੂੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ‘ਤੇ ਵਧਦੇ ਹਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਲਈ ਇੱਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement
Advertisement
Advertisement
Advertisement
Scroll to Top