Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਸਰਦੀਆਂ 'ਚ ਪਾਲਤੂ ਪਸੂਆਂ ਨੂੰ ਠੰਢੀਆਂ ਹਵਾਵਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਸਰਦੀਆਂ 'ਚ ਪਾਲਤੂ ਪਸੂਆਂ ਨੂੰ ਠੰਢੀਆਂ ਹਵਾਵਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਸਰਦੀਆਂ ‘ਚ ਪਾਲਤੂ ਪਸੂਆਂ ਨੂੰ ਠੰਢੀਆਂ ਹਵਾਵਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ
-ਪਸ਼ੂ ਪਾਲਣ ਵਿਭਾਗ ਨੇ ਬਿਹਤਰ ਉਤਪਾਦਨ ਅਤੇ ਸਿਹਤ ਸੰਭਾਲ ਲਈ ਖੁਰਾਕੀ ਪ੍ਰਬੰਧ ਅਤੇ ਜ਼ਰੂਰੀ ਨੁਕਤੇ ਕੀਤੇ ਸਾਂਝੇ
ਪਟਿਆਲਾ, 14 ਦਸੰਬਰ : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜੀ. ਡੀ. ਸਿੰਘ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਠੰਢ ਅਤੇ ਧੁੰਦ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਾਸਤੇ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਨੂੰ ਬਿਹਤਰ ਰੱਖਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕ ਸ਼ੈੱਡਾਂ ਨੂੰ ਪਰਦੇ ਲਾ ਕੇ ਬੰਦ ਕਰਨ ਤਾਂ ਜੋ ਠੰਢੀ ਹਵਾ ਰੋਕੀ ਜਾ ਸਕੇ । ਪਰਦੇ ਬਨਾਉਣ ਲਈ ਤਰਪਾਲ, ਸੁੱਕਾ ਘਾਹ, ਪਰਾਲੀ ਜਾਂ ਬਾਂਸ ਆਦਿ ਵਰਤੇ ਜਾ ਸਕਦੇ ਹਨ । ਸ਼ੈੱਡਾਂ ਦੇ ਆਲੇ-ਦੁਆਲੇ ਖੜ੍ਹੇ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਤਾਂ ਕਿ ਧੁੱਪ ਸ਼ੈੱਡਾਂ ਜਾਂ ਢਾਰਿਆਂ ਦੇ ਅੰਦਰ ਤੱਕ ਪਹੁੰਚ ਸਕੇ। ਫਰਸ਼ ਨੂੰ ਵੀ ਸੁੱਕਾ ਰੱਖਣਾ ਚਾਹੀਦਾ ਹੈ ਤਾਂ ਜੋ ਪਸ਼ੂਆਂ ਨੂੰ ਠੰਢ ਲੱਗਣ ਤੋਂ ਬਚਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਠੰਢ ਨਾਲ ਪਸ਼ੂਆਂ ਨੂੰ ਬੁਖਾਰ, ਨਮੂਨੀਆ ਅਤੇ ਮੋਕ ਆਦਿ ਹੋ ਸਕਦੀ ਹੈ । ਫ਼ਰਸ਼ ਨੂੰ ਠੰਢਿਆਂ ਹੋਣ ਤੋਂ ਬਚਾਉਣ ਲਈ ਸੁੱਕਾ ਘਾਹ, ਪਰਾਲੀ, ਤੂੜੀ ਜਾਂ ਚੌਲਾਂ ਦੀ ਫੱਕ ਆਦਿ ਵਿਛਾਉਣੀ ਚਾਹੀਦੀ ਹੈ । ਪਸ਼ੂਆਂ ਦੇ ਸਰੀਰ ‘ਤੇ ਝੁੱਲ ਵੀ ਪਾਏ ਜਾ ਸਕਦੇ ਹਨ, ਜਿਸ ਨਾਲ ਉਨ੍ਹਾਂ ਦੇ ਸਰੀਰ ਦੀ ਗਰਮੀ ਬਣੀ ਰਹੇਗੀ । ਸ਼ੈੱਡਾਂ ਨੂੰ ਦਿਨ ਵਿਚ ਦੋ ਵਾਰ ਸਾਫ ਕਰਨਾ ਚਾਹੀਦਾ ਹੈ ਤੇ ਪਾਣੀ, ਗੋਹੇ ਦੇ ਨਿਕਾਸੀ ਪ੍ਰਬੰਧ ਦਰੁਸਤ ਰੱਖਣੇ ਚਾਹੀਦੇ ਹਨ । ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਸ਼ੂਆਂ ਨੂੰ ਨਹਾਉਣ ਤੋਂ ਪਰਹੇਜ਼ ਕਰਦਿਆਂ ਸੁੱਕੇ ਕੱਪੜੇ ਜਾਂ ਪਰਾਲੀ ਨਾਲ ਸਫਾਈ ਕਰ ਦੇਣੀ ਚਾਹੀਦੀ ਹੈ, ਜੇਕਰ ਲੋੜ ਪਵੇ ਤਾਂ ਪਸ਼ੂ ਨੂੰ ਕੋਸੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ । ਦੁਧਾਰੂ ਪਸ਼ੂਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣੀ ਚਾਹੀਦੀ ਹੈ । ਇਸ ਮੌਸਮ ਵਿਚ ਬਰਸੀਮ ਦੇ ਪੱਠਿਆਂ ਦੀ ਕਾਫੀ ਬਹੁਤਾਤ ਹੁੰਦੀ ਹੈ ਅਤੇ ਇਸ ਵਿਚ ਪ੍ਰੋਟੀਨ ਅਤੇ ਪਾਣੀ ਦੀ ਕਾਫੀ ਮਾਤਰਾ ਮਿਲ ਜਾਂਦੀ ਹੈ । ਬਰਸੀਮ ਦੇ ਚਾਰੇ ਨੂੰ ਤੂੜੀ ਵਿੱਚ ਮਿਲਾ ਕੇ ਪਾਇਆ ਜਾਣਾ ਚਾਹੀਦਾ ਹੈ । ਦੁਧਾਰੂ ਪਸ਼ੂਆਂ ਲਈ ਇਹ ਬਹੁਤ ਫਾਇਦੇਮੰਦ ਹੁੰਦਾ ਹੈ, ਜੇਕਰ ਹਰੇ ਚਾਰਿਆਂ ਦੀ ਘਾਟ ਹੋਵੇ ਤਾਂ 25-30 ਕਿੱਲੋ ਫ਼ਲੀਦਾਰ ਚਾਰਿਆਂ ਵਿਚ 5 ਤੋਂ 10 ਕਿੱਲੋ ਤੂੜੀ ਮਿਲਾ ਕੇ ਪ੍ਰਤੀ ਪਸ਼ੂ ਦੇਣੀ ਚਾਹੀਦੀ ਹੈ ।
ਉਨ੍ਹਾਂ ਦੱਸਿਆ ਕਿ 10 ਕਿੱਲੋ ਤੱਕ ਦੁੱਧ ਦੇਣ ਵਾਲੇ ਪਸ਼ੂ ਨੂੰ ਤਿੰਨ ਕਿੱਲੋ ਦਾਣਾ ਅਤੇ 40-50 ਕਿੱਲੋ ਚਾਰੇ ਦੀ ਲੋੜ ਹੁੰਦੀ ਹੈ । ਨਾਈਟ੍ਰੇਟ ਜ਼ਹਿਰਬਾਦ ਤੋਂ ਬਚਾਉਣ ਲਈ ਫ਼ਲੀਦਾਰ ਅਤੇ ਗੈਰ-ਫ਼ਲੀਦਾਰ ਚਾਰਿਆਂ ਨੂੰ ਤੂੜੀ ਨਾਲ ਮਿਲਾ ਕੇ ਹੀ ਪਸ਼ੂ ਨੂੰ ਦੇਣਾ ਚਾਹੀਦਾ ਹੈ । ਇਸ ਤੋਂ ਇਲਾਵਾ ਸਰਦੀਆਂ ਵਿਚ ਕੁਲ ਖੁਰਾਕ ਦਾ ਦੋ ਪ੍ਰਤੀਸ਼ਤ ਧਾਤਾਂ ਦਾ ਚੂਰਾ ਅਤੇ ਇੱਕ ਪ੍ਰਤੀਸ਼ਤ ਲੂਣ ਵੀ ਪਸ਼ੂ ਨੂੰ ਦੇਣਾ ਜਰੂਰੀ ਹੈ । ਪਸ਼ੂ ਨੂੰ ਸਾਫ, ਤਾਜਾ ਅਤੇ ਕੋਸਾ (ਨਿਘਾ) ਪਾਣੀ ਮੁਹੱਈਆ ਕਰਨਾ ਚਾਹੀਦਾ ਹੈ, ਜੇਕਰ ਪਸ਼ੂਆਂ ਨੂੰ ਮਲ੍ਹੱਪ ਰਹਿਤ ਕੀਤੇ ਤਿੰਨੇ ਮਹੀਨੇ ਤੋਂ ਵੱਧ ਟਾਈਮ ਹੋ ਗਿਆ ਤਾਂ ਉਨ੍ਹਾਂ ਨੂੰ ਮਲ੍ਹੱਪ ਰਹਿਤ ਕੀਤਾ ਜਾਵੇ । ਪਸ਼ੂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਇੱਕ ਵਾਰ ਦੇਣ ਤੋਂ ਬਾਅਦ 21 ਦਿਨ ਬਾਅਦ ਦੁਬਾਰਾ ਦੇਣੀ ਚਾਹੀਦੀ ਹੈ । ਚਿੱਚੜਾਂ ਤੋਂ ਬਚਾਉਣ ਲਈ ਸ਼ੈੱਡਾਂ ਵਿੱਚ ਚਿੱਚੜ ਮਾਰ ਦਵਾਈ ਵਰਤਣੀ ਚਾਹੀਦੀ ਹੈ। ਸਮੂਹ ਪਸੂਆਂ ਨੂੰ ਮੂੰਹ ਖੁਰ ਅਤੇ ਗਲ ਘੋਟੂ ਦਾ ਟੀਕਾਕਰਨ ਕਰਾਉਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਪਸ਼ੂ ਸੰਸਥਾ, ਸੀਨੀਅਰ ਵੈਟਨਰੀ ਅਫਸਰ ਜਾਂ ਜਿਲ੍ਹਾ ਪੱਧਰ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top