Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਵੇ : ਪ੍ਰੋ. ਬਡੂੰਗਰ

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਵੇ : ਪ੍ਰੋ. ਬਡੂੰਗਰ

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਵੇ : ਪ੍ਰੋ. ਬਡੂੰਗਰ
ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਤੇ ਕੀਤਾ ਚਿੰਤਾ ਦਾ ਪ੍ਰਗਟਾਵਾ
ਪਟਿਆਲਾ, 14 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮਸਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਹੱਲ ਨਾ ਕਰਨ ਦੇ ਮਨੋਰਥ ਨਾਲ ਪਿਛਲੇ ਲਗਭਗ 19 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਦਿਨ ਪ੍ਰਤੀ ਦਿਨ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਕਿਸਾਨਾਂ ਵਲੋਂ ਕੇਂਦਰ ਸਰਕਾਰ ਅੱਗੇ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤੇ ਜਾਣ ਦੀ ਮੰਗ ਕੀਤੀ ਹੈ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕਿਸਾਨਾਂ ਤੇ ਤਸ਼ੱਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਮਿਲ ਬੈਠ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ।
ਉਹਨਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਿੱਚ ਅੱਗੇ ਆਉਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਮਸਲਿਆਂ ਦਾ ਪੱਕੇ ਤੌਰ ਤੇ ਹੱਲ ਕੀਤਾ ਜਾਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੇਸ਼ ਦੇ ਅੰਨਦਾਤਾ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਬਣਾਉਣ ਲਈ ਲੰਬਾ ਸੰਘਰਸ਼ ਵਿੱਡਿਆ ਗਿਆ ਤੇ ਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਜੋ ਕਿਸਾਨੀ ਸਬੰਧੀ ਤਿੰਨ ਕਾਲੇ ਕਾਨੂੰਨ ਬਣਾਏ ਗਏ ਸਨ ਉਨਾਂ ਨੂੰ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਤੇ ਉਸੇ ਤਰ੍ਹਾਂ ਹੁਣ ਵੀ ਬਿਨਾਂ ਦੇਰ ਕੀਤੇ ਹੋਏ ਕੇਂਦਰ ਸਰਕਾਰ ਕਿਸਾਨਾਂ ਦੀਆਂ ਜੋ ਮੰਗਾਂ ਹਨ ਉਨਾਂ ਨੂੰ ਪ੍ਰਵਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top