Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:05 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਕੱਤਰ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ
-ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ
ਪਟਿਆਲਾ, 14 ਦਸੰਬਰ : 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਸਨੌਰ ਤੇ ਨਗਰ ਪੰਚਾਇਤਾਂ ਘੱਗਾ, ਘਨੌਰ, ਦੇਵੀਗੜ੍ਹ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਦੀਆਂ ਇੱਕ-ਇੱਕ ਵਾਰਡਾਂ ਦੀ ਉਪ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈਲ ਦਾ ਗਠਨ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਸੈਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀ. ਈ. ਓ. ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ ਗਿਆ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਸਬੰਧੀਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ ਤੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ । ਸ਼ਿਕਾਇਤ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top