ਖਨੌਰੀ ਬਾਰਡਰ `ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ

ਖਨੌਰੀ ਬਾਰਡਰ `ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ
ਸੰਗਰੂਰ : ਖਨੌਰੀ ਬਾਰਡਰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਲਈ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਹੁੰਚੇ । ਉਹਨਾਂ ਨੇ ਡੱਲੇਵਾਲ ਦਾ ਹਾਲ ਚਾਲ ਜਾਣਨ ਤੋਂ ਬਾਅਦ ਕਿਹਾ ਕਿ ਅੰਦੋਲਨ ਦੀਆਂ ਮੰਗਾਂ ਇੱਕੋ ਜਿਹੀਆਂ ਹਨ, ਕਿਸਾਨ ਸ਼ਾਂਤੀਪੂਰਨ ਧਰਨਾ ਦੇ ਰਹੇ ਹ, ਪਰ ਉਨ੍ਹਾਂ ਦੀ ਕੋਈ ਨਹੀਂ ਸੁਣ ਰਿਹਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਬੁਲਾ ਕੇ ਹੱਲ ਲੱਭਣਾ ਚਾਹੀਦਾ ਹੈ । ਇੱਕ ਹੱਲ ਇਹ ਵੀ ਹੈ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਪਹਿਲੇ ਕਿਸਾਨ ਅੰਦੋਲਨ ਵਿਚ ਸ਼ਾਮਲ ਰਹੇ ਸਾਰੇ ਕਿਸਾਨ ਸੰਗਠਨ ਇਕਜੁੱਟ ਹੋ ਕੇ ਇਸ ਅੰਦੋਲਨ ਵਿਚ ਸ਼ਾਮਲ ਹੋ ਜਾਣ ਤਾਂ ਸਰਕਾਰ ’ਤੇ ਦਬਾਅ ਵਧੇਗਾ, ਇਸ ਲੜਾਈ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ। ਉਹਨਾਂ ਦੀ ਤਬੀਅਤ ਕਾਫੀ ਜ਼ਿਆਦਾ ਨਾਜ਼ੁਕ ਹੈ। ਇਸ ਤੋਂ ਇਲਾਵਾ ਅੱਜ ਡੱਲੇਵਾਲ ਦਾ ਹਾਲ ਜਾਣਨ ਲਈ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ, ਪਹਿਲਵਾਨ ਵਿਨੇਸ਼ ਫੋਗਾਟ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂ ਪਹੁੰਚੇ ਹਨ ।
