Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਨੇ ਢਾਬੀ ਗੁੱਜਰਾਂ ਬਾਰਡਰ ਪਹੁੰਚ ਕੇ ਖੁਦ ਕੀਤੀ ਜਗਜੀਤ ਸਿੰਘ ਡੱਲੇਵਾਲ ਮੁਲਾਕਾਤ ਤੇ ਕੀਤੀ ਮਰਨ ਵਰਤ ਤੋੜਨ ਦੀ ਅਪੀਲ

ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਨੇ ਢਾਬੀ ਗੁੱਜਰਾਂ ਬਾਰਡਰ ਪਹੁੰਚ ਕੇ ਖੁਦ ਕੀਤੀ ਜਗਜੀਤ ਸਿੰਘ ਡੱਲੇਵਾਲ ਮੁਲਾਕਾਤ ਤੇ ਕੀਤੀ ਮਰਨ ਵਰਤ ਤੋੜਨ ਦੀ ਅਪੀਲ

ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਨੇ ਢਾਬੀ ਗੁੱਜਰਾਂ ਬਾਰਡਰ ਪਹੁੰਚ ਕੇ ਖੁਦ ਕੀਤੀ ਜਗਜੀਤ ਸਿੰਘ ਡੱਲੇਵਾਲ ਮੁਲਾਕਾਤ ਤੇ ਕੀਤੀ ਮਰਨ ਵਰਤ ਤੋੜਨ ਦੀ ਅਪੀਲ
ਸੰਗਰੂਰ : ਪੰਜਾਬ ਪੁਲਸ ਮੁਖੀ (ਡੀ. ਜੀ. ਪੀ) ਪੰਜਾਬਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਹੀ ਨਹੀਂ ਕੀਤੀ ਬਲਕਿ ਉਨ੍ਹਾਂ ਨੂੰ ਮਰਨ ਵਰਤ ਤੋੜਨ ਦੀ ਅਪੀਲ ਵੀ ਕੀਤੀ । ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਪਟਿਆਲਾ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਅਤੇ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ ।
ਉਨ੍ਹਾਂ ਦਾ ਕਹਿਣਾ ਸੀ ਕਿ ਉਹ ਅੱਜ ਇੱਥੇ ਜਿੱਥੇ ਡੀ. ਜੀ. ਪੀ. ਹੋਣ ਨਾਤੇ ਆਏ ਹਨ ਕਿਉਂਕਿ ਉਨ੍ਹਾਂ ਨੂੰ ਖ਼ਾਸ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇੱਥੇ ਭੇਜਿਆ ਗਿਆ ਹੈ । ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕਿਸਾਨੀ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵੀ ਰਾਬਤਾ ਸਾਧਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਜਲਦੀ ਕੋਈ ਉਸਾਰੂ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਵੀ ਜਤਾਈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਸੀ ਕਿ ਡੱਲੇਵਾਲ ਹੋਣਹਾਰ, ਸੁਲਝੇ ਅਤੇ ਸੀਨੀਅਰ ਨੇਤਾ ਹਨ, ਜਿਸ ਕਰ ਕੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਜਾਰੀ ਇਸ ਸੰਘਰਸ਼ ਨੂੰ ਨੇਪਰੇ ਚੜ੍ਹਾਉਣ ਲਈ ਡੱਲੇਵਾਲ ਵਰਗੇ ਸੁਲਝੇ ਕਿਸਾਨ ਆਗੂਆਂ ਦੀ ਅਗਵਾਈ ਦੀ ਦੇਸ਼, ਪੰਜਾਬ ਅਤੇ ਖ਼ਾਸਕਰ ਕਿਸਾਨੀ ਨੂੰ ਬਹੁਤ ਜ਼ਰੂਰਤ ਹੈ ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਨਹੀਂ ਚਾਹੁੰਦੀ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਕੋਈ ਜ਼ੋਰ-ਜ਼ਬਰਦਸਤੀ ਕੀਤੀ ਜਾਵੇ । ਇਸ ਕਰਕੇ ਹੀ ਉਹ ਅੱਜ ਇੱਥੇ ਉਚੇਚੇ ਤੌਰ ‘ਤੇ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਤਿਆਗਣ ਦੀ ਅਪੀਲ ਕਰਨ ਆਏ ਹਨ, ਤਾਂ ਜੋ ਉਨ੍ਹਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ । ਉਨ੍ਹਾਂ ਹੋਰ ਕਿਹਾ ਕਿ ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਵੀ ਸ੍ਰੀ ਡੱਲੇਵਾਲ ਦਾ ਪੂਰਾ ਖਿਆਲ ਰੱਖਣ ਦੀ ਹਦਾਇਤ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਕੀਤੀ ਗਈ ਹੈ, ਜਿਸ ਦੇ ਚਲਦਿਆਂ ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਤੇ ਇਸੇ ਸਭ ਕਾਸੇ ਦਾ ਮੁਆਇਨਾ ਲੈਣਵੀ ਉਹ ਇਥੇ ਪੁੱਜੇ ਹਨ । ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਦੀ ਜਾਨ ਨੂੰ ‘ਬੇਹੱਦ ਕੀਮਤੀ’ ਕਰਾਰ ਦਿੰਦਿਆਂ ਉਨ੍ਹਾਂ ਦੀ ਸਿਹਤ ਵਿਚ ਨਿਘਾਰ ਉਤੇ ਫ਼ਿਕਰਮੰਦੀ ਦਾ ਇਜ਼ਾਹਰ ਕੀਤਾ ਸੀ । ਸਿਖਰਲੀ ਅਦਾਲਤ ਨੇ ਦੋਵਾਂ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਉਨ੍ਹਾਂ ਨੂੰ ਮਿਲਣ ਤੇ ਆਪਣਾ ਮਰਨ ਵਰਤ ਖ਼ਤਮ ਕਰਨ ਵਾਸਤੇ ਮਨਾਉਣ ਲਈ ਕਿਹਾ ਸੀ।ਸਮਝਿਆ ਜਾਦਾ ਹੈ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੇ ਅਧਿਕਾਰੀ ਇਸੇ ਸਬੰਧ ਵਿਚ ਡੱਲੇਵਾਲ ਨੂੰ ਮਿਲਣ ਤੇ ਉਨ੍ਹਾਂ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਵਾਸਤੇ ਰਾਜ਼ੀ ਕਰਨ ਲਈ ਇਥੇ ਆਏ ਹਨ ।

ਸ੍ਰੀ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਡੀ. ਜੀ. ਪੀ. ਨੇ ਮੋਰਚੇ ਵਿੱਚ ਸ਼ਾਮਿਲ ਸੀਨੀਅਰ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ ਤੇ ਹੋਰਨਾਂ ਨਾਲ ਵੀ ਮੀਟਿੰਗ ਕੀਤੀ । ਖ਼ਬਰ ਲਿਖੇ ਜਾਣ ਤੱਕ ਇਹ ਮੀਟਿੰਗ ਜਾਰੀ ਸੀ । ਦੱਸਣਯੋਗ ਹੈ ਕਿ ਡੱਲੇਵਾਲ ਕਿਸਾਨ ਮੰਗਾਂ ਨੂੰ ਲੈ ਕੇ ਬੀਤੀ 26 ਨਵੰਬਰ ਤੋਂ ਇਥੇ ਮਰਨ ਵਰਤ ਉਤੇ ਬੈਠੇ ਹਨ । ਉਨ੍ਹਾਂ ਦੇ ਮਰਨ ਵਰਤ ਨੂੰ 20 ਦਿਨ ਹੋ ਚੁੱਕੇ ਹਨ ਤੇ ਇਸ ਕਾਰਨ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਨਿਘਾਰ ਆ ਰਿਹਾ ਹੈ । ਦੂਜੇ ਪਾਸੇ ਡੱਲੇਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਰਨ ਵਰਤ ਕਿਸਾਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਜੇ ਸਰਕਾਰਾਂ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਾਉਣਾ ਚਾਹੁੰਦੀਆਂ ਹਨ ਤਾਂ ਫ਼ੌਰੀ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ । ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਉਹ ਆਪਣੀ ਜਾਨ ਦੀ ਕੁਰਬਾਨੀ ਲਈ ਤਿਆਰ ਹਨ ।

Advertisement
Advertisement
Advertisement
Advertisement
Scroll to Top