ਸ਼ੰਭੂ ਬਾਰਡਰ ਤੋਂ ਕਿਸਾਨ ਕਰਨਗੇ ਅੱਜ ਫਿਰ ਦਿੱਲੀ ਕੂਚ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 December, 2024, 08:55 AM

ਸ਼ੰਭੂ ਬਾਰਡਰ ਤੋਂ ਕਿਸਾਨ ਕਰਨਗੇ ਅੱਜ ਫਿਰ ਦਿੱਲੀ ਕੂਚ
ਪਟਿਆਲਾ : ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ । ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ `ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ । ਦਿੱਲੀ ਵੱਲ ਮਾਰਚ ਕਰਨ ਦੀ ਕਿਸਾਨਾਂ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ ।