Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੂ ਮੂਸੇਵਾਲਾ ਕਤਲ ’ਚ ਅਗਲੀ ਸੁਣਵਾਈ 23 ਦਸੰਬਰ ਨੂੰ

ਸਿੱਧੂ ਮੂਸੇਵਾਲਾ ਕਤਲ ’ਚ ਅਗਲੀ ਸੁਣਵਾਈ 23 ਦਸੰਬਰ ਨੂੰ

ਸਿੱਧੂ ਮੂਸੇਵਾਲਾ ਕਤਲ ’ਚ ਅਗਲੀ ਸੁਣਵਾਈ 23 ਦਸੰਬਰ ਨੂੰ
ਬਲਕੌਰ ਸਿੰਘ ਨੂੰ 10 ਜਨਵਰੀ ਨੂੰ ਗਵਾਹੀ ਦੇਣ ਲਈ ਸੰਮਨ ਕੀਤੇ ਜਾਰੀ
ਮਾਨਸਾ : ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸਿੱਧੂ ਦੇ ਨਾਲ ਮੌਜੂਦ ਗੁਰਵਿੰਦਰ ਸਿੰਘ ਦੀ ਗਵਾਹੀ ਹੋਈ। ਇਸ ਮਾਮਲੇ ’ਚ ਅਗਲੀ ਸੁਣਵਾਈ 23 ਦਸਬੰਰ 2024 ਨੂੰ ਹੋਵੇਗੀ। ਅਗਲੀ ਸੁਣਵਾਈ ਦੌਰਾਨ ਮੁਲਜ਼ਮਾਂ ਨੂੰ ਵੀਡਿਉ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਸੁਣਾਏ ਗਏ ਹਨ, ਉੱਥੇ ਹੀ 10 ਜਨਵਰੀ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗਵਾਹੀ ਲਈ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਕੀਤੇ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਮਾਣਯੋਗ ਅਦਾਲਤ ’ਚ ਪੇਸ਼ੀ ਸੀ। ਇਸ ਦੌਰਾਨ ਅੱਜ 4 ਸ਼ੂਟਰ ਪ੍ਰਿਯਵਰਤ ਫ਼ੌਜੀ, ਕੁਲਦੀਪ ਉਰਫ਼ ਕਸ਼ਿਸ਼, ਅੰਕਿਤ ਸੇਰਸਾ ਅਤੇ ਦੀਪਕ ਮੁੰਡੀ ਅਤੇਰੇਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਫ਼ਿਜ਼ੀਕਲ ਰੂਪ ’ਚ ਪੇਸ਼ ਕੀਤਾ ਗਿਆ। ਇਸ ਪੇਸ਼ੀ ਦੌਰਾਨ ਹੀ ਅੱਜ ਅਦਾਲਤ ’ਚ ਅੰਮ੍ਰਿਤਸਰ ਜ਼ਿਲ੍ਹੇ ’ਚੋਂ ਲਿਆਂਦੀ ਗਈ ਏਕੇ 47 ਅਤੇ ਵਾਰਦਾਤ ਸਮੇਂ ਇਸਤੇਮਾਲ ਕੀਤੀ ਗਈ ਬਲੈਰੋ ਅਤੇ ਕਰੋਲਾ ਗੱਡੀ ਅਦਾਲਤ ’ਚ ਪੇਸ਼ ਕੀਤੀ ਗਈ। ਜਦੋਂਕਿ ਉਥੇ ਹੀ ਸਿੱਧੂ ਮੂਸੇਵਾਲਾ ਦੀ ਥਾਰ ਨੂੰ ਵੀ ਅਦਾਲਤ ’ਚ ਲਿਆਂਦਾ ਗਿਆ ਸੀ ।
ਗਵਾਹ ਗੁਰਵਿੰਦਰ ਸਿੰਘ ਵੱਲੋਂ ਸ਼ਨਾਖ਼ਤ ਕੀਤੀ ਗਈ। ਉਨ੍ਹਾਂ ਕਿਹਾ ਕਿ ਦੂਸਰੇ ਸਾਰੇ ਮੁਲਜ਼ਮਾਂ ਦੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ ਵੀਡਿਉ ਕਾਨਫਰੰਸ ਰਾਹੀ ਪੇਸ਼ੀ ਹੋਈ। ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੁਆਰਾ ਗਵਾਹੀ ਲਈ ਸਾਰੇ ਮੁਲਜ਼ਮਾਂ ਨੂੰ ਵੀਡਿਉ ਕਾਨਫੰਸਿੰਗ ਰਾਹੀਂ ਪੇਸ਼ ਕਰਨ ਲਈ 23 ਦਸੰਬਰ 2024 ਦੇ ਆਦੇਸ਼ ਸੁਣਾਏ ਗਏ ਹਨ, ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ 10 ਜਨਵਰੀ 2025 ਨੂੰ ਮਾਣਯੋਗ ਅਦਾਲਤ ’ਚ ਗਵਾਹੀ ਦੇਣ ਲਈ ਸੰਮਨ ਕੀਤੇ ਹਨ, ਉੱਥੇ ਹੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਐਡਵੋਕੇਟ ਪਰਮਿੰਦਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਦੁਆਰਾ ਥਾਰ, ਬਲੈਰੋ, ਕੋਰੋਲਾ ਅਤੇ ਹਥਿਆਰ ਮੰਗਵਾਏ ਗਏ ਸਨ, ਜਿਸ ਦੀ ਗੁਰਵਿੰਦਰ ਸਿੰਘ ਦੁਆਰਾ ਸਾਰੀਆਂ ਗੱਡੀਆਂ ਤੇ ਹਥਿਆਰ ਦੀ ਸ਼ਨਾਖ਼ਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਸਾਰੇ ਕਥਿਤ ਦੋਸ਼ੀਆਂ ਨੂੰ ਪੇਸ਼ ਕਰਨ ਦੀ ਹੈ ।

Advertisement
Advertisement
Advertisement
Advertisement
Scroll to Top