Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:42 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ

ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ

ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ
ਨਵੀਂ ਦਿੱਲੀ : ਕੈਨੇਡਾ ਵਿਚ 3 ਭਾਰਤੀ ਵਿਦਿਆਰਥੀਆਂ ਦੇ ਕਤਲ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਇਕ ਐਡਵਾਈਜ਼ਰੀ ਵਿਚ ਕੈਨੇਡਾ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਵਧੇਰੇ ਚੌਕਸੀ ਰਹਿਣ ਦੀ ਸਲਾਹ ਦਿੱਤੀ ਹੈ । ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਨਫ਼ਰਤੀ ਅਪਰਾਧ ਤੇ ਅਪਰਾਧਿਕ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਕਰਕੇ ਨਿੱਘਰਦੇ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਤੇ ਵਿਦਿਆਰਥੀ ਚੌਕਸ ਰਹਿਣ।ਅਧਿਕਾਰਤ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਇਸ ਵੇਲੇ 4 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ । ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਿਛਲੇ ਹਫ਼ਤੇ ਕੈਨੇਡਾ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਮਗਰੋਂ ਓਟਵਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਥਾਰਿਟੀਜ਼ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਰੱਖਿਆ ਹੈ । ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਲਈ ਕੈਨੇਡਾ ਵਿਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਸਭ ਤੋਂ ਉੱਤੇ ਹੈ । ਜੈਸਵਾਲ ਨੇ ਕਿਹਾ ਕਿ ਪਿਛਲੇ ਹਫ਼ਤੇ ਤਿੰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ । ਤਿੰਨ ਭਾਰਤੀ ਵਿਦਿਆਰਥੀ ਕਤਲ ਕਰ ਦਿੱਤੇ ਗਏ । ਅਸੀਂ ਇਸ ਭਿਆਨਕ ਦੁਖਾਂਤ ਤੋਂ ਗ਼ਮਗੀਨ ਹਾਂ ਜਦੋਂ ਕੈਨੇਡਾ ਵਿਚ ਸਾਡੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਤਰਜਮਾਨ ਨੇ ਕਿਹਾ, ਕਿ ਅਸੀਂ ਪੀੜਤ ਪਰਿਵਾਰਾਂ ਨਾਲ ਸੰਵੇਦਨਾਵਾਂ ਜ਼ਾਹਿਰ ਕਰਦੇ ਹਾਂ । ਟੋਰਾਂਟੋ ਤੇ ਵੈਨਕੂਵਰ ਵਿਚਲੇ ਸਾਡੇ ਹਾਈ ਕਮਿਸ਼ਨ ਤੇ ਕੌਂਸੁਲੇਟ ਇਸ ਮਾਮਲੇ ਵਿਚ ਹਰ ਸੰਭਵ ਮਦਦ ਕਰ ਰਹੇ ਹਨ।ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿਚ ਭਾਰਤੀ ਮਿਸ਼ਨ ਇਨ੍ਹਾਂ ਮਾਮਲਿਆਂ ਦੀ ਮੁਕੰਮਲ ਜਾਂਚ ਲਈ ਮੁਕਾਮੀ ਅਥਾਰਿਟੀਜ਼ ਦੇ ਸੰਪਰਕ ਵਿਚ ਹਨ ।

Advertisement
Advertisement
Advertisement
Advertisement
Scroll to Top