Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:59 pm

+91 90915 01313 , +91 90916 01313

punjabbanni@gmail.com
punjabbani@yahoo.com

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।
ਇਸ ਦੌਰਾਨ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

Advertisement
Advertisement
Advertisement
Advertisement
Scroll to Top