ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਮੁਹਾਲੀ : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ. ਬੀ. ਐੱਸ. ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੁਵੀ), ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ । ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ । ਮੁਲਜ਼ਮ ਜੋ ਜਰਮਨੀ, ਬਰਤਾਨੀਆ ਅਤੇ ਹੋਰ ਦੇਸ਼ਾਂ ਵਿਚ ਸਥਿਤ ਆਪ੍ਰੇਟਰਾਂ ਦੁਆਰਾ ਨਿਯੰਤਰਿਤ ਸਨ ਅਤੇ ਉਨ੍ਹਾਂ ਨੂੰ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ । ਮਾਡਿਊਲ ਨੂੰ ਪਿਛਲੇ 6 ਮਹੀਨਿਆਂ ਵਿਚ 4.5 ਲੱਖ ਰੁਪਏ ਦੀ ਫੰਡਿੰਗ ਮਿਲੀ ਹੈ।
